ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਕਈ ਆਗੂਆਂ ਅਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ‘ਘਰ ਵਾਪਸੀ’ ਕਰਦਿਆਂ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਜਗਤਾਰ ਸਿੰਘ, ਗੁਰਧਿਆਨ ਸਿੰਘ, ਗਗਨਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਰਾਜਿੰਦਰ ਸਿੰਘ, ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਦਿਲੋਂ ਸਵਾਗਤ ਹੈ। ਪੰਜਾਬ ਦੇ ਲੋਕ ਮੌਜੂਦਾ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਕਾਂਗਰਸ ਪਾਰਟੀ ਵੱਲ ਉਮੀਦ ਭਰੀ ਨਜ਼ਰ ਨਾਲ ਦੇਖ ਰਹੇ ਹਨ।
ਮਹਿੰਦਰਾ ਨੇ ਕਿਹਾ ਕਿ ਪਿੰਡ ਚਲੈਲਾ ਸਮੇਤ ਪੂਰੇ ਖੇਤਰ ਵਿੱਚ ਕਾਂਗਰਸ ਦਾ ਜਨ-ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਨਗੇ।

