ਖੇਤਰੀ ਪ੍ਰਤੀਨਿਧ
ਪਟਿਆਲਾ, 12 ਅਕਤੂਬਰ
ਲੜਕੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਨਮਾਨ ਦੇਣ ਲਈ ਬਾਲੜੀ ਦਿਵਸ ਸੰਸਾਰ ਦੇ ਕੋਨੇ ਕੋਨੇ ਵਿੱਚ 11 ਅਕਤੂਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ ਅਤੇ ਮਾਡਲ ਟਾਊਨ ਵਿਚ ਸਮਾਗਮ ਕਰਵਾਇਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ ਮੌਜੂਦ ਸਨ। ਇਸ ਮੌਕੇ ਦੋ ਲੜਕੀਆਂ ਵਾਲੇ ਦੋ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।