ਖੇਤਰੀ ਪ੍ਰਤੀਨਿਧ
ਪਟਿਆਲਾ, 3 ਜਨਵਰੀ
ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਅਤੇ ਮੁਲਾਜ਼ਮ ਬੀਬੀ ਨਰਿੰਦਰ ਕੌਰ ਦੀ ਸੇਵਾ ਮੁਕਤ ਹੋ ਗਏ ਹਨ। ਜਿਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਬੰਧੀ ਹੋਏ ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ, ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰਾਨ ਸਤਵਿੰਦਰ ਸਿੰਘ ਟੌਹੜਾ, ਕੁਲਦੀਪ ਕੌਰ ਟੌਹੜਾ ਅਤੇ ਸ਼ਿਵੰਦਰ ਸਿੰਘ ਸੱਭਰਵਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸਿੱਖ ਸਭਾਵਾਂ, ਧਾਰਮਕ ਜਥੇਬੰਦੀਆਂ ਅਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਨੇ ਵੀ ਵਧ ਚੜ੍ਹ ਕੇ ਸ਼ਿਰਕਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਭੰਗੂ ਅਤੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਸਮੇਤ ਕਈ ਹੋਰ ਅਧਿਕਾਰੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।