ਪੱਤਰ ਪ੍ਰੇਰਕ
ਰਾਜਪੁਰਾ, 27 ਅਗਸਤ
ਇਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਵਰਮਾ ਅਤੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੰਬੋਜ ਨੇ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਉਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।