ਸੋਨ ਤਗ਼ਮਾ ਜੇਤੂ ਖਿਡਾਰਨ ਦਾ ਸਨਮਾਨ
ਸਨੌਰ ਦੇ ਪਿੰਡ ਰਾਠੀਆਂ ਦੀ ਅਵਨੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ ਥਾਈਲੈਂਡ ਵਿੱਚ 8ਵੀਂ ਹੀਰੋਜ਼ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ ਜੋ ਕਿ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ...
Advertisement
ਸਨੌਰ ਦੇ ਪਿੰਡ ਰਾਠੀਆਂ ਦੀ ਅਵਨੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ ਥਾਈਲੈਂਡ ਵਿੱਚ 8ਵੀਂ ਹੀਰੋਜ਼ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ ਜੋ ਕਿ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਅੱਜ ਉਨ੍ਹਾਂ ਦੇ ਘਰ ਜਾ ਕੇ ਅਵਨੀਤ ਕੌਰ ਦਾ ਸਨਮਾਨ ਕੀਤਾ ਅਤੇ ਸਾਰੇ ਪਰਿਵਾਰ ਨੂੰ ਵਧਾਈ ਦਿੱਤੀ। ਸ਼ੈਰੀ ਰਿਆੜ ਨੇ ਕਿਹਾ ਕਿ ਇਸ ਲੜਕੀ ਨੇ ਪੂਰੇ ਇਲਾਕੇ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਤਵਿੰਦਰ ਸਿੰਘ ਰਾਠੀਆਂ, ਹਰਿੰਦਰ ਸਿੰਘ ਰਾਠੀਆਂ, ਪਵਨਪ੍ਰੀਤ ਸਿੰਘ, ਸਾਹਿਬ ਸਿੰਘ ਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement