ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਜਥਾ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਰਹਿਨੁਮਾਈ ਵਿੱਚ ਸਨਮਾਨ ਸਮਾਰੋਹ ਕੀਤਾ ਗਿਆ। ਇਸ ਮੌਕੇ ਅਕਾਲੀ ਜੱਥਾ ਸ਼ਹਿਰੀ ਵੱਲੋਂ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਵੱਲੋਂ ਜ਼ਿਲ੍ਹਾ ਪ੍ਰਧਾਨ ਰੱਖੜਾ ਸਮੇਤ ਬੀਸੀ ਵਿੰਗ ਦੇ ਨਵੇਂਂ ਚੁਣੇ ਸ਼ਹਿਰੀ ਪ੍ਰਧਾਨ ਹਰਮੀਤ ਸਿੰਘ ਬਡੂੰਗਰ ਅਤੇ ਬੀਸੀ ਵਿੰਗ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ ਦਾ ਸਨਮਾਨ ਕੀਤਾ ਗਿਆ। ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਬੀਸੀ ਵਿੰਗ ਨੂੰ ਸਰਗਰਮੀਆਂ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ। -ਨਿੱਜੀ ਪੱਤਰ ਪ੍ਰੇਰਕ