ਗੁਰਨਾਮ ਸਿੰਘ ਚੌਹਾਨ
ਪਾਤੜਾਂ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਲਾਨੇ ਨਵੇਂ ਅਹੁਦੇਦਾਰਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਾ ਦੂਜੀ ਵਾਰ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਸ੍ਰੀ ਰੱਖੜਾ ਨੇ ਅੱਜ ਵਿਧਾਨ ਸਭਾ ਹਲਕਾ ਸ਼ੁਤਰਾਣਾ ਦਾ ਦੌਰਾ ਕਰ ਕੇ ਦਲ ਦੇ ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ ਦੇ ਦਫ਼ਤਰ ਪਹੁੰਚ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਅਕਾਲੀ ਵਰਕਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਐੱਸਜੀਪੀਸੀ ਮੈਂਬਰ ਨਿਰਮਲ ਸਿੰਘ ਹਰਿਆਊ ਅਤੇ ਸ੍ਰੀ ਵਿਰਦੀ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਕੀਤਾ।
ਸ੍ਰੀ ਰੱਖੜਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਘਰਸ਼ੀ ਲੋਕਾਂ ਦੀ ਪਾਰਟੀ ਹੈ। ਮੋਦੀ ਸਰਕਾਰ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਗੂ ਕਰ ਕੇ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ੍ਹਾ ਹੈ। ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਜੁੱਟ ਜਾਣ ਦਾ ਸੱਦਾ ਦਿੱਤਾ।