ਪੱਤਰ ਪ੍ਰੇਰਕ
ਪਟਿਆਲਾ, 10 ਜੂਨ
ਆਮ ਆਦਮੀ ਪਾਰਟੀ ਦੀ ਦਿਹਾਤੀ ਇਕਾਈ ਵੱਲੋਂ ਨਵ-ਨਿਯੁਕਤ ਅਹੁਦੇਦਾਰ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਭਾਦਸੋਂ ਰੋਡ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਦਫ਼ਤਰ ਵਿਚ ਅਹੁਦੇਦਾਰਾਂ ਨੂੰ ਮੇਘ ਚੰਦ ਸ਼ੇਰ ਮਾਜਰਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਨੇ ਕ੍ਰਮਵਾਰ ਪ੍ਰੀਤੀ ਮਲਹੋਤਰਾ ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਪੰਜਾਬ, ਵੀਰਪਾਲ ਪਾਲ ਕੌਰ ਚਹਿਲ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਜਗਜੀਤ ਕੌਰ ਜਵੰਦਾ ਮੀਤ ਪ੍ਰਧਾਨ ਪਟਿਆਲਾ, ਜਸਵਿੰਦਰ ਕੌਰ ਮੀਤ ਪ੍ਰਧਾਨ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੀਤੀ ਮਲਹੋਤਰਾ ਅਤੇ ਮੇਘ ਚੰਦ ਸ਼ੇਰ ਮਾਜਰਾ ਨੇ ਆਮ ਆਦਮੀ ਪਾਰਟੀ ਵਿੱਚ ਸਾਰੇ ਅਹੁਦੇਦਾਰਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਿ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਲੋਕਾਂ ਨੂੰ ਸਸਤੀ ਬਿਜਲੀ, ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਕੋਵਿਡ ਕਾਲ ਵਿੱਚ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਦੀ ਮਦਦ ਕਰ ਰਹੇ ਹਨ ਉਸ ਤਰ੍ਹਾ ਦੀਆਂ ਸਹੂਲਤਾਂ ਪੰਜਾਬ ਵਾਸੀਆਂ ਨੂੰ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਉਪਰੰਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਖੁਸ਼ਵੰਤ ਸ਼ਰਮਾ ਯੂਥ ਵਿੰਗ, ਲਾਲੀ ਮਹੰਤ, ਰਵਿੰਦਰ ਭੋਲਾ ਸੋਨੂੰ ਤੋਂ ਇਲਾਵਾ ਹੋਰ ਸਾਥੀ ਮੌਜੂਦ ਸਨ।