ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦਾ ਸਨਮਾਨ
ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮਹਿਕਮੇ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰ ਮਾਜਰਾ...
Advertisement
ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮਹਿਕਮੇ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰ ਮਾਜਰਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਣਜੋਧ ਹਡਾਣਾ ਨੇ ਕਿਹਾ ਕਿ ਪਾਰਟੀ ਦੇ ਜਿਹੜੇ ਵਰਕਰ ਮਨ ਕਰ, ਨਿਸ਼ਕਾਮ ਭਾਵਨਾ ਨਾਲ ਸੰਗਠਨ ਦੀ ਸੇਵਾ ਕਰ ਰਹੇ ਹਨ, ਉਹ ਅਸਲ ਵਿਚ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਮਿਹਨਤੀ ਜਥੇਬੰਦਕ ਵਰਕਰ ਹਨ, ਜੋ ਹਰ ਹਾਲਤ ਵਿੱਚ ਪਾਰਟੀ ਲਈ ਦਿਨ ਰਾਤ ਕੰਮ ਕਰਦੇ ਹਨ। ਸਨਮਾਨਿਤ ਸ਼ਖ਼ਸੀਅਤਾਂ ਵਿੱਚ ਪ੍ਰਧਾਨ ਕਿਸਾਨ ਵਿੰਗ ਪੰਜਾਬ ਮਹਿੰਦਰ ਸਿੱਧੂ, ਮਹਿਲਾ ਵਿੰਗ ਪ੍ਰਧਾਨ ਮਾਲਵਾ ਜ਼ੋਨ ਵੀਰਪਾਲ ਕੌਰ ਚਾਹਲ, ਵਪਾਰ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਸੰਜੀਵ ਗੁਪਤਾ, ਵਪਾਰ ਵਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਨੋਦ ਸਿੰਗਲਾ, ਪ੍ਰਧਾਨ ਗੁਰਪ੍ਰੀਤ ਧਮੋਲੀ, ਯੂਥ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਬਲਿਹਾਰ ਚੀਮਾ ਅਤੇ ਪ੍ਰਧਾਨ ਗੁਰਧਿਆਨ ਸਿੰਘ ਸਿਉਣਾ, ਸੋਸ਼ਲ ਮੀਡੀਆ ਜ਼ਿਲ੍ਹਾ ਮੋਹਿਤ ਕੁਕਰੇਜਾ, ਮੀਡੀਆ ਇੰਚਾਰਜ ਜ਼ਿਲ੍ਹਾ ਪ੍ਰਿੰਸ ਲਾਂਬਾ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਸ਼ਵੇਤਾ ਜਿੰਦਲ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਸਿਮਰਨ ਮਿੱਡਾ, ਸੋਸ਼ਲ ਮੀਡੀਆ ਪ੍ਰਧਾਨ ਸੁਖਵੀਰ ਚਾਹਲ ਮੌਜੂਦ ਸਨ।
Advertisement
Advertisement