ਢੁਡਿਆਲ ਸਕੂਲ ਦੀ ਅਧਿਆਪਕਾ ਦਾ ਸਨਮਾਨ
ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਕਾ ਅਮਨਪ੍ਰੀਤ ਕੌਰ ਪਿਛਲੇ ਦਿਨੀਂ ਐਲਾਨੇ ਗਏ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਤੋਂ ਉਰਦੂ ਦੇ ਡਿਪਲੋਮਾ ਦੇ ਨਤੀਜੇ ’ਚ ਪੰਜਾਬ ਭਰ ’ਚੋਂ ਅੱਵਲ ਰਹੀ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਢੁਡਿਆਲ ਖਾਲਸਾ...
Advertisement
ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਕਾ ਅਮਨਪ੍ਰੀਤ ਕੌਰ ਪਿਛਲੇ ਦਿਨੀਂ ਐਲਾਨੇ ਗਏ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਤੋਂ ਉਰਦੂ ਦੇ ਡਿਪਲੋਮਾ ਦੇ ਨਤੀਜੇ ’ਚ ਪੰਜਾਬ ਭਰ ’ਚੋਂ ਅੱਵਲ ਰਹੀ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਕਰਨੈਲ ਸਿੰਘ ਅਰੋੜਾ ਅਤੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸ੍ਰੀਮਤੀ ਅਮਨਪ੍ਰੀਤ ਕੌਰ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਵੀ ਮੌਜੂਦ ਸਨ।
Advertisement
Advertisement