ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੀਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਨਮਾਨ

ਪੱਤਰ ਪ੍ਰੇਰਕ ਪਟਿਆਲਾ, 4 ਜੁਲਾਈ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਰਵਾਏ...
Advertisement

ਪੱਤਰ ਪ੍ਰੇਰਕ

ਪਟਿਆਲਾ, 4 ਜੁਲਾਈ

Advertisement

ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਨੀਟ 2025 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ 71 ਨੀਟ ਕਲੀਅਰ ਵਿਦਿਆਰਥੀਆਂ, ਗਾਈਡ ਅਧਿਆਪਕਾਂ ਅਤੇ ਪੂਰੀ ਨੀਟ ਟੀਮ ਦਾ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਇਹ ਕਾਮਯਾਬੀ ਪਟਿਆਲਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਅਤੇ ਹਰ ਨੀਟ ਕਲੀਅਰ ਵਿਦਿਆਰਥੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਛੋਟੇ ਭੈਣ-ਭਰਾਵਾਂ ਦੀ ਅਗਵਾਈ ਕਰੇ, ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਇਹ ਗਿਣਤੀ ਹੋਰ ਵੀ ਵਧੇ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਸਮਾਜ ਦੀ ਨੀਂਹ ਬਣਦਿਆਂ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਮਨਦੀਪ ਕੌਰ, ਪ੍ਰਿੰਸੀਪਲ ਸੰਦੀਪ ਕੁਮਾਰ, ਪ੍ਰਿੰਸੀਪਲ ਰਮਨਦੀਪ ਕੌਰ, ਦੌਲਤ ਰਾਮ ਲੈਕਚਰਾਰ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਅਤੇ ਦਿਨੇਸ਼ ਕੁਮਾਰ ਸਟੇਟ ਮੈਂਬਰ ਦਾ ਸਨਮਾਨ ਵੀ ਕੀਤਾ ਗਿਆ।

Advertisement