ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਜੁਲਾਈ
ਹਾੜ੍ਹੀ ਦੇ ਇਸ ਸੀਜ਼ਨ ਦੌਰਾਨ ਮੰਡੀਆਂ ਵਿੱਚ ਚੰਗੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦਾ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਭੇਜੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਮਦਨਜੀਤ ਡਕਾਲਾ ਨੇ ਕਿਹਾ ਕਿ ਸੀਜ਼ਨ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੇ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾਈਆਂ। ਇਸ ਮੌਕੇ ਇੰਦਰਜੀਤ ਸਿੰਘ ਸੋਢੀ, ਬਲਵਿੰਦਰ ਸਿੰਘ ਸਰਪੰਚ ਡਕਾਲਾ, ਬਲਰਾਮ ਸਿੰਘ ਸਾਬਕਾ ਇੰਸਪੈਕਟਰ ਤੇ ਬਲਕਾਰ ਡਕਾਲਾ ਮੌਜੂਦ ਸਨ।