ਖੇਤਰੀ ਪ੍ਰਤੀਨਿਧ
ਪਟਿਆਲਾ, 19 ਫਰਵਰੀ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋ ਚੁੱਕਿਆ ਹੈ। ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਅੱਜ ਘਰ ਘਰ ਜਾ ਕੇ ਲੋਕਾਂ ਤੱਕ ਪਹੁੰਚ ਕਰਦਿਆਂ ਹਮਾਇਤ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਸਮੁੱਚੀ ਚੋਣ ਮੁਹਿੰਮ ਦੌਰਾਨ ਹੀ ਭਾਰੀ ਸਹਿਯੋਗ ਦਿੱਤਾ ਅਤੇ ਅੱਜ ਅੰਤਲੇ ਦਿਨ ਤਾਂ ਲੋਕਾਂ ਨੇ ਉਨ੍ਹਾਂ ਨੂੰ ਹੱਥਾਂ ’ਤੇ ਹੀ ਚੁੱਕ ਲਿਆ। ਬਿਕਰਮ ਚਹਿਲ ਨੇ ਸਨੌਰ ਹਲਕਾ ਨਿਵਾਸੀਆਂ ਦੇ ਨਾਲ ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਜਾਂ ਧੜੇਬਾਜ਼ੀ ਤੋਂ ਉਪਰ ਉੱਠ ਕੇ ਹਲਕੇ ਅਤੇ ਲੋਕਾਂ ਦੀ ਸੇਵਾ ਕਰਨ ਵਾਲਾ ਅਤੇ ਪੜ੍ਹਿਆ ਲਿਖਿਆ ਨੁੰਮਾਇਦਾ ਹੀ ਚੁਣ ਕੇ ਵਿਧਾਨ ਸਭਾ ਵਿੱਚ ਭੇਜਣ ।