DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨੁੱਖੀ ਅਧਿਕਾਰ ਕਮਿਸ਼ਨ ਘਰ-ਘਰ ਪਹੁੰਚ ਬਣਾ ਰਿਹੈ: ਸ਼ੰਟੀ

ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਜਾਗਰੂਕਤਾ ਸਣੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਭਰ ਵਿਚ ਘਰ-ਘਰ ਪਹੁੰਚ ਬਣਾ ਰਿਹਾ ਹੈ। ਇਹ ਕਮਿਸ਼ਨ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਕਾਇਮ ਕਰਨ ਵਾਲਾ ਦੇਸ਼ ਦਾ ਪਹਿਲਾ ਕਮਿਸ਼ਨ ਬਣਨ ਜਾ ਰਿਹਾ ਹੈ। ਇਹ...

  • fb
  • twitter
  • whatsapp
  • whatsapp
featured-img featured-img
ਕੈਂਪ ਵਿੱਚ ਸ਼ਿਰਕਤ ਕਰਦੇ ਹੋਏ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਹੋਰ। -ਫੋਟੋ: ਭੰਗੂ
Advertisement

ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਜਾਗਰੂਕਤਾ ਸਣੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਭਰ ਵਿਚ ਘਰ-ਘਰ ਪਹੁੰਚ ਬਣਾ ਰਿਹਾ ਹੈ। ਇਹ ਕਮਿਸ਼ਨ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਕਾਇਮ ਕਰਨ ਵਾਲਾ ਦੇਸ਼ ਦਾ ਪਹਿਲਾ ਕਮਿਸ਼ਨ ਬਣਨ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੀਤਾ। ਉਹ ਅੱਜ ਇੱਥੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲੱਗੇ ਕੈਂਪ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਵਟਸਐਪ ਨੰਬਰ (98554-75547) ਜਾਰੀ ਕਰਦਿਆਂ ਸ੍ਰੀ ਸ਼ੰਟੀ ਨੇ ਹਰੇਕ ਸ਼ਿਕਾਇਤ ਦੇ ਦੋ ਦਿਨਾਂ ਵਿੱਚ ਨਿਬੇੜੇ ਦਾ ਭਰੋੋਸਾ ਦਿਵਾਇਆ। ਉਨ੍ਹਾਂ ਦੱਸਿਆ ਕਿ ਫੌਰੀ ਨਿਆਂ ਯਕੀਨੀ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਹਰੇਕ ਜ਼ਿਲ੍ਹੇ ਵਿੱਚ ਕਮਿਸ਼ਨ ਦੇ 15-15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਰਾਜਿੰਦਰਾ ਹਸਪਤਾਲ ਵਿੱਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਸਣੇ ਹੋਰ ਪਹਿਲੂਆਂ ਦਾ ਜਾਇਜ਼ਾ ਵੀ ਲਿਆ ਅਤੇ ਕਿਹਾ ਕਿ ਬਿੱਲ ਦਾ ਭੁਗਤਾਨ ਨਾ ਹੋਣ ਦੇ ਹਵਾਲੇ ਨਾਲ ਕੋਈ ਹਸਪਤਾਲ ਮਰੀਜ਼ ਜਾਂ ਮ੍ਰਿਤਕ ਸਰੀਰ ਨੂੰ ਰੋਕ ਨਹੀਂ ਸਕੇਗਾ। ਲਾਵਾਰਿਸ ਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੇ ਸਸਕਾਰ, ਦਫ਼ਨਾਉਣ ਲਈ ਵੀ ਸਹਾਇਤਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਏ ਡੀ ਸੀ ਨਵਰੀਤ ਕੌਰ ਸੇਖੋਂ, ਐੱਸ ਪੀ ਪਲਵਿੰਦਰ ਚੀਮਾ, ਜੇਲ੍ਹ ਸੁਪਰਡੈਂਟ ਗੁਰਚਰਨ ਧਾਲੀਵਾਲ ਸਣੇ ਨਗਰ ਨਿਗਮ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਬਿਜਲੀ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਣੇ ਐੱਨ ਜੀ ਓਜ ਨਾਲ ਮੀਟਿੰਗ ਵੀ ਕੀਤੀ ਤੇ ਪੀੜਤਾਂ ਦੀਆਂ ਸ਼ਿਕਾਇਤਾਂ ਸੁਣੀਆਂ।

Advertisement
Advertisement
×