ਮਨੁੱਖੀ ਅਧਿਕਾਰ ਸੁਰੱਖਿਆ ਦਲ ਦਾ ਸਥਾਪਨਾ ਦਿਵਸ
ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਸੰਸਥਾ ਦੇ ਬਾਨੀ ਸਵਰਗੀ ਐਡਵੋਕੇਟ ਹਰਮੋਹਨ ਸਿੰਘ ਸਕਰਾਲੀ ਨੂੰ ਸਮਰਪਿਤ ਕੀਤਾ ਗਿਆ। ਭਾਸ਼ਾ ਭਵਨ ਵਿੱਚ ਸੂਬਾ ਪ੍ਰਧਾਨ ਜਗਦੀਪ ਸਿੰਘ ਸਕਰਾਲੀ ਦੀ ਅਗਵਾਈ ਹੇਠ ਹੋਏ ਸਮਾਗਮ ’ਚ ਬੁੱਧੀਜੀਵੀ ਪ੍ਰੋ. ਹਰਨੇਕ ਸਿੰਘ...
Advertisement
ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਸੰਸਥਾ ਦੇ ਬਾਨੀ ਸਵਰਗੀ ਐਡਵੋਕੇਟ ਹਰਮੋਹਨ ਸਿੰਘ ਸਕਰਾਲੀ ਨੂੰ ਸਮਰਪਿਤ ਕੀਤਾ ਗਿਆ। ਭਾਸ਼ਾ ਭਵਨ ਵਿੱਚ ਸੂਬਾ ਪ੍ਰਧਾਨ ਜਗਦੀਪ ਸਿੰਘ ਸਕਰਾਲੀ ਦੀ ਅਗਵਾਈ ਹੇਠ ਹੋਏ ਸਮਾਗਮ ’ਚ ਬੁੱਧੀਜੀਵੀ ਪ੍ਰੋ. ਹਰਨੇਕ ਸਿੰਘ ਨੇ ਮੁੱਖ ਮਹਿਮਾਨ ਅਤੇ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਹਰਨੇਕ ਸਿੰਘ ਨੇ ਕਿਹਾ ਕਿ ਹਰਮੋਹਨ ਸਿੰਘ ਸਕਰਾਲੀ ਨੇ ਕਾਲਜ ਦੀ ਪੜਾਈ ਦੌਰਾਨ ਹੀ ਅਨੇਕਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹਲ ਕਰਵਾਉਣ ਅਤੇ ਆਪਣੇ ਵਕਾਲਤ ਦੇ ਪੇਸ਼ੇ ਵਿਚ ਆਮ ਲੋਕਾਂ ਦੇ ਦੁੱਖ ਦਰਦ ਨੂੰ ਆਪਣਾ ਸਮਝਦਿਆਂ ਉਨ੍ਹਾਂ ਦੀ ਮਦਦ ਕੀਤੀ। ਇਸ ਮੌਕੇ ਸੰਸਥਾ ਦੇ ਅਹੁਦੇਦਾਰ ਰਣਜੀਤ ਸਿੰਘ ਚੀਮਾ, ਪ੍ਰਿੰਸੀਪਲ ਚੰਨਣ ਸਿੰਘ, ਮੇਘਾ ਸਿੰਘ ਮਾਨਸਾ, ਬਲਜੀਤ ਕੌਰ ਰੰਧਾਵਾ ਤੇ ਰਾਜਿੰਦਰ ਸਿੰਘ ਸੋਹਲ ਆਦਿ ਹਾਜ਼ਰ ਸਨ।
Advertisement
Advertisement