ਸਮਾਣਾ: ਸਮਾਣਾ-ਪਟਿਅਲਾ ਸੜਕ ’ਤੇ ਪਿੰਡ ਫਤਿਹਪੁਰ ਨੇੜੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਤੁਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਜਖ਼ਮੀਆਂ ਦੀ ਪਛਾਣ ਅਮਰਜੀਤ ਕੌਰ ਅਤੇ ਉਸ ਦੇ ਪਤੀ ਮੱਘਰ ਸਿੰਘ ਵਾਸੀ ਪਿੰਡ ਕੋਟਲੀ ਵਜੋਂ ਹੋਈ ਹੈ। ਸਿਟੀ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹਾਦਸੇ ਉਪਰੰਤ ਕਾਰ ਚਾਲਕ ਕਾਰ ਸਣੇ ਫਰਾਰ ਹੋ ਗਿਆ। ਉਸ ਦੀ ਭਾਲ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ