ਪੱਤਰ ਪ੍ਰੇਰਕ
ਘਨੌਰ, 9 ਮਈ
ਥਾਣਾ ਘਨੌਰ ਦੀ ਪੁਲੀਸ ਨੇ ਪਿੰਡ ਸਮਸ਼ਪੁਰ ਵਿੱਚ ਨਜਾਇਜ਼ ਮਾਈਨਿੰਗ ਕਰਨ ਤੇ 4 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਘਨੌਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਕਿ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਮਸ਼ਪੁਰ ਵਿੱਚ ਹਰਦੀਪ ਸਿੰਘ ਵਾਸੀ ਸਮਸ਼ਪਰ ਅਤੇ ਰਾਮਪਾਲ ਵਾਸੀ ਜੰਡ ਮੰਗੌਲੀ ਟਿੱਪਰ ਨਾਲ ਨਜਾਇਜ਼ ਮਾਈਨਿੰਗ ਕਰ ਰਹੇ ਹਨ ਜਿਸ ’ਤੇ ਸਹਾਇਕ ਥਾਣੇਦਾਰ ਨੇ ਸਮੇਤ ਪੁਲੀਸ ਪਾਰਟੀ ਛਾਪਾ ਮਾਰ ਕੇ ਨਜਾਇਜ਼ ਮਾਈਨਿੰਗ ਕਰ ਰਹੇ ਗੁਰਦੀਪ ਸਿੰਘ ਵਾਸੀ ਪਿੰਡ ਰਾਏਪੁਰ ਅਤੇ ਸ਼ੇਰ ਸਿੰਘ ਵਾਸੀ ਪਿੰਡ ਲੋਟਨੀ ਜ਼ਿਲ੍ਹਾ ਕਰੂਕੇਸ਼ਤਰ ਨੂੰ ਜੇ.ਸੀ.ਬੀ ਅਤੇ ਟਿੱਪਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈੇ।