ਪੱਤਰ ਪ੍ਰੇਰਕ
ਘਨੌਰ, 30 ਮਾਰਚ
ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਬਘੌਰਾ ਨੇੜੇ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਇੱਕ ਜੇ.ਸੀ.ਬੀ ਮਸ਼ੀਨ ਅਤੇ ਦੋ ਟਰੈਕਟਰ ਟਰਾਲੀ ਬਰਾਮਦ ਕੀਤੇ। ਥਾਣਾ ਘਨੌਰ ਦੀ ਪੁਲੀਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਹਾਦਰ ਰਾਮ ਨੇ ਇੱਕ ਸੂਚਨਾ ਦੇ ਆਧਾਰ ’ਤੇ ਪਿੰਡ ਬਘੌਰਾ ਦੀ ਹਦੂਦ ਵਿੱਚ ਬਿਨਾਂ ਕਿਸੇ ਮਨਜ਼ੂਰੀ ਤੋਂ ਮਿੱਟੀ ਚੋਰੀ ਕਰਨ ਦੀ ਸੂਚਨਾ ਮਿਲਣ ’ਤੇ ਜਦੋਂ ਸਮੇਤ ਪੁਲੀਸ ਪਾਰਟੀ ਨੇ ਛਾਪਾ ਮਾਰਿਆ ਤਾਂ ਉਥੋਂ ਇੱਕ ਜੇ.ਸੀ.ਬੀ ਮਸ਼ੀਨ ਅਤੇ ਦੋ ਟਰੈਕਟਰ ਟਰਾਲੀ ਬਰਾਮਦ ਹੋਏ। ਪੁਲੀਸ ਨੇ ਠੇਕੇਦਾਰ ਮਨਮੋਹਨ ਸਿੰਘ ਵਾਸੀ ਚੰਡੀਗੜ੍ਹ ਖਿਲਾਫ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।