ਪੱਤਰ ਪ੍ਰੇਰਕ
ਰਾਜਪੁਰਾ, 9 ਮਈ
ਸਿਟੀ ਪੁਲੀਸ ਨੇ ਨਾਜਾਇਜ਼ ਮਾਇਨਿੰਗ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਜੇਸੀਬੀ ਅਤੇ ਟਿੱਪਰ ਸਣੇ ਕਾਬੂ ਕੀਤਾ ਹੈ।
ਥਾਣਾ ਸਿਟੀ ਦੇ ਮੁਖੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਸਤੂਰਬਾ ਪੁਲੀਸ ਚੌਂਕੀ ਦੇ ਇੰਚਾਰਜ ਅਵਤਾਰ ਸਿੰਘ ਅਤੇ ਪੁਲੀਸ ਪਾਰਟੀ ਸਣੇ ਪਿੰਡ ਖਰਾਜਪੁਰ ਵਿੱਚ ਛਾਪਾ ਮਾਰ ਕੇ ਉੱਥੋਂ ਨਾਜਾਇਜ਼ ਤੌਰ ’ਤੇ ਮਾਈਨਿੰਗ ਕਰ ਰਹੇ ਦੋ ਵਿਅਕਤੀਆਂ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਉਪਲਹੇੜੀ ਅਤੇ ਜਸਵੀਰ ਸਿੰਘ ਵਾਸੀ ਪਿੰਡ ਉਲਾਣਾ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਥਾਣਾ ਮੁਖੀ ਨੇ ਦੱਸਿਆ ਕਿ ਮੌਕੇ ਤੋਂ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾ ਰਹੀ ਮਸ਼ੀਨਰੀ ਜੇ.ਸੀ.ਬੀ ਮਸ਼ੀਨ ਅਤੇ ਇੱਕ ਟਿੱਪਰ ਵੀ ਕਬਜ਼ੇ ਵਿੱਚ ਲਿਆ ਗਿਆ।