ਭਵਾਨੀਗੜ੍ਹ ਦੀ ਸੁਧਰੇਗੀ ਦਿੱਖ: ਸਿੰਗਲਾ

ਭਵਾਨੀਗੜ੍ਹ ਦੀ ਸੁਧਰੇਗੀ ਦਿੱਖ: ਸਿੰਗਲਾ

ਭਵਾਨੀਗੜ੍ਹ ਦੇ ਪਿੰਡ ਮਾਝੀ ਵਿੱਚ ਸਟੇਡੀਅਮ ਦੀ ਉਸਾਰੀ ਦੀ ਰਸਮ ਅਦਾ ਕਰਦੇ ਹੋਏ ਵਿਜੈ ਇੰਦਰ ਸਿੰਗਲਾ।

ਮੇਜਰ ਸਿੰਘ ਮਟਰਾਂ

ਭਵਾਨੀਗੜ੍ਹ, 9 ਅਗਸਤ

‘ਸੰਗਰੂਰ ਹਲਕੇ ਦੀ ਦਿੱਖ ਸੰਵਾਰਨ ਅਤੇ ਇਲਾਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਲੋੜੀਂਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤੇ ਇਕੱਲੇ ਭਵਾਨੀਗੜ੍ਹ ਸ਼ਹਿਰ ਵਿੱਚ ਹੀ ਵਿਕਾਸ ਕਾਰਜਾਂ ਲਈ 30 ਕਰੋੜ ਤੋਂ ਵਧੇਰੇ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।’ ਇਹ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇੱਥੇ ਪਿੰਡ ਮਾਝੀ ਵਿੱਚ ਨਵੇਂ ਸਟੇਡੀਅਮ ਦੀ ਉਸਾਰੀ ਰਸ਼ਮ ਸ਼ੁਰੂ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਜਲਦੀ ਹੀ ਭਵਾਨੀਗੜ੍ਹ ਦੀ 100 ਫੀਸਦ ਆਬਾਦੀ ਨੂੰ ਪੀਣਯੋਗ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੀ ਹਰ ਗਲੀ ਤੇ ਸੜਕ ਨੂੰ ਪੱਕਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਾਰੇ ਸ਼ਹਿਰ ਵਿੱਚ ਜਲਦੀ ਹੀ ਸਟਰੀਟ ਲਾਇਟਾਂ ਵੀ ਲਗਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ 31 ਮਾਰਚ 2021 ਤੋਂ ਪਹਿਲਾਂ ਕਰਵਾਉਣੇ ਯਕੀਨੀ ਬਣਾਏ ਜਾਣਗੇ ਤੇ ਕੰਮ ਦੀ ਗੁਣਵੱਤਾ ਦਾ ਖ਼ਾਸ ਖਿਆਲ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੂਰੇ ਸ਼ਹਿਰ ‘ਚ ਪਾਣੀ ਦੀ ਸਪਲਾਈ ਤੇ ਸੀਵਰੇਜ ਪਾਈਪਲਾਈਨ ਵਿਛਾਉਣ ਲਈ 30 ਸਤੰਬਰ 2020 ਤੱਕ ਦਾ ਟੀਚਾ ਮਿੱਥਿਆ ਗਿਆ ਹੈ ਤੇ ਜੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹਾਲਾਤ ਕਾਬੂ ਵਿੱਚ ਰਹੇ ਤਾਂ ਇਸਨੂੰ ਹਰ ਹੀਲੇ ਮਿੱਥੇ ਸਮੇਂ ਅੰਦਰ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਤਕਰੀਬਨ 19 ਕਰੋੜ ਰੁਪਏ ਜਾਰੀ ਕਰਵਾਏ ਗਏ ਹਨ ਜਿਨ੍ਹਾਂ ’ਚ 15.18 ਕਿਲੋਮੀਟਰ ਲੰਬੀ ਪਾਣੀ ਦੀ ਪਾਈਪਲਾਈਨ ਤੇ 31.80 ਕਿਲੋਮੀਟਰ ਲੰਬਾਈ ਵਾਲੀ ਸੀਵਰੇਜ ਲਾਈਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ 48, 694 ਵਰਗ ਮੀਟਰ ਰਕਬੇ ‘ਤੇ ਇੰਟਰਲਾਕਿੰਗ ਟਾਈਲਾਂ ਲਗਵਾਉਣ ਦਾ ਕੰਮ ਵੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਪ੍ਰਾਜੈਕਟ ਤਹਿਤ ਸ਼ਹਿਰ ਦੇ ਵਾਟਰ ਸਪਲਾਈ ਤੇ ਸੀਵਰੇਜ ਲਾਈਨਾਂ ਪਾਏ ਜਾਣ ਵਾਲੇ ਇਲਾਕਿਆਂ ’ਚ ਗਲੀਆਂ ਤੇ ਸੜਕਾਂ ਦੀ 100 ਫੀਸਦ ਮੁਰੰਮਤ ਕਰਵਾਉਣ ਲਈ 11.27 ਕਰੋੜ ਰੁਪਏ ਮਨਜੂਰ ਕਰਵਾਏ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ 1 ਲੱਖ 15 ਹਜ਼ਾਰ 648 ਵਰਗ ਮੀਟਰ ’ਚ ਇੰਟਰਲਾਕਿੰਗ ਟਾਇਲਾਂ ਲਗਵਾਈਆਂ ਜਾਣਗੀਆਂ ਜਿਸਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਸ੍ਰੀ ਸਿੰਗਲਾ ਨੇ ਦੱਸਿਆ ਕਿ ਪੂਰਾ ਪ੍ਰਾਜੈਕਟ 31 ਮਾਰਚ 2021 ਤੱਕ ਪੂਰਾ ਕਰਵਾ ਲਿਆ ਜਾਵੇਗਾ ਤੇ ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਸਗੋਂ ਸੂਬੇ ’ਚ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਵੱਲੋਂ ਪਿਛਲੀਆਂ ਸਰਕਾਰਾਂ ਵੱਲੋਂ ਐਲਾਨੇ ਗਏ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਗ੍ਰਾਂਟ ਜਾਰੀ ਕਰਵਾਈ ਗਈ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਹਲਕਾ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਨਿਭਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਸ਼ਹਿਰ

View All