ਅਰਨੌਲੀ ’ਚ ਪੰਚਾਇਤੀ ਵਿਭਾਗ ਤੇ ਪੁਲੀਸ ਦੀਆਂ ਟੀਮਾਂ ਬੇਰੰਗ ਮੁੜੀਆਂ : The Tribune India

ਅਰਨੌਲੀ ’ਚ ਪੰਚਾਇਤੀ ਵਿਭਾਗ ਤੇ ਪੁਲੀਸ ਦੀਆਂ ਟੀਮਾਂ ਬੇਰੰਗ ਮੁੜੀਆਂ

ਅਰਨੌਲੀ ’ਚ ਪੰਚਾਇਤੀ ਵਿਭਾਗ ਤੇ ਪੁਲੀਸ ਦੀਆਂ ਟੀਮਾਂ ਬੇਰੰਗ ਮੁੜੀਆਂ

ਅਰਨੌਲੀ ਵਿੱਚ ਇਕੱਤਰ ਹੋਏ ਕਿਸਾਨ।

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜੂਨ

ਪਿੰਡ ਅਰਨੌਲੀ ’ਚ ਕਿਸਾਨਾਂ ਦੇ ਵਿਰੋਧ ਕਾਰਨ ਅੱਜ ਪੰਚਾਇਤ ਵਿਭਾਗ ਅਤੇ ਪੁਲੀਸ ਦੀਆਂ ਟੀਮਾਂ ਸ਼ਾਮਲਾਟ ਜ਼ਮੀਨ ’ਤੇ ਕਬਜ਼ਾ ਨਾ ਲੈ ਸਕੇ। ਜਾਣਕਾਰੀ ਅਨੁਸਾਰ ਪਿੰਡ ਦੇ ਕਰੀਬ 40 ਪਰਿਵਾਰਾਂ ਦੇ ਕਬਜ਼ੇ ਹੇਠ ਸ਼ਾਮਲਾਟ ਦੀ 23 ਏਕੜ ਜ਼ਮੀਨ ਹੈ ਜਿਸ ਨੂੰ ਖਾਲੀ ਕਰਵਾਉਣ ਲਈ ਪੰਚਾਇਤ ਵਿਭਾਗ ਵੱਲੋਂ ਬਣਦੀ ਪ੍ਰਕਿਰਿਆ ਤਹਿਤ ਕਬਜ਼ਾ ਵਾਰੰਟ ਜਾਰੀ ਕੀਤੇ ਗਏ ਸਨ। ਇਸ ਕੜੀ ਵਜੋਂ ਹੀ ਪੰਚਾਇਤ ਵਿਭਾਗ ਵੱਲੋਂ ਕਬਜ਼ਾ ਲੈਣ ਲਈ ਅੱੱਜ ਦਾ ਦਿਨ ਮੁਕੱਰਰ ਕੀਤਾ ਗਿਆ ਸੀ, ਪਰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਦਰਸ਼ਨਪਾਲ ਦੀ ਅਗਵਾਈ ਹੇਠਲੀ ਕਿਸਾਨ ਜਥੇਬੰਦੀ ‘ਕ੍ਰਾਂਤੀਕਾਰੀ ਕਿਸਾਨ ਯੂਨੀਅਨ’ ਇਨ੍ਹਾਂ ਕਾਸ਼ਤਕਾਰਾਂ ਦੀ ਪਿੱਠ ’ਤੇ ਆ ਖਲੋਤੀ। ਇਸ ਮੌਕੇ ਪੁੱਜੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗੁਰਮੀਤ ਸਿੰਘ ਦਿੱਤੂਪੁਰ ਨੇ ਤਰਕ ਦਿੱਤਾ ਕਿ ਅਰਨੌਲੀ ਪਿੰਡ ਦੇੇੇ ਕਰੀਬ 40 ਪਰਿਵਾਰਾਂ ਨੇ ਇਸ ਬੰਜਰ ਜ਼ਮੀਨ ਨੂੰ ਸਖ਼ਤ ਮਿਹਨਤ ਕਰ ਕੇ ਆਬਾਦ ਕੀਤਾ ਜਿਸ ’ਤੇ ਇਹ ਪਰਿਵਾਰ 50 ਸਾਲਾਂ ਤੋਂ ਕਾਰਜ ਹਨ।

ਕਿਸਾਨ ਆਗੂਆਂ ਨੇ ਪੰਚਾਇਤ ਵਿਭਾਗ ਵੱਲੋਂ ਇਨ੍ਹਾਂ ਕੋਲੋਂ ਕਬਜ਼ਾ ਲੈਣ ਦੀ ਕਾਰਵਾਈ ਨੂੰ ਇਨ੍ਹਾਂ ਪਰਿਵਾਰਾਂ ਨੂੰ ਉਜਾੜਨ ਦੇ ਤੁੱਲ ਦੱਸਿਆ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਬੰਜਰ ਜ਼ਮੀਨ ਨੂੰ ਆਬਾਦ ਕਰ ਕੇ ਵਾਹੀਯੋਗ ਬਣਾਉਣ ਵਾਲੇ ਕਿਸਾਨਾਂ ਦਾ ਉਨ੍ਹਾਂ ਦੀ ਜਥੇਬੰਦੀ ਕਦੇ ਵੀ ਉਜਾੜੇ ਨਹੀਂ ਹੋਣ ਦੇਵੇਗੀ।

ਇਸ ਮੌਕੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਭੁਨਰਹੇੜੀ ਦੇ ਪ੍ਰਧਾਨ ਦਵਿੰਦਰ ਸਿੰਘ ਮੰਜਾਲ, ਜ਼ਿਲ੍ਹਾ ਆਗੂ ਦੀਦਾਰ ਸਿੰਘ ਪਹਾੜਪੁਰ ਅਤੇ ਨੰਬਰਦਾਰ ਦੀਦਾਰ ਸਿੰਘ ਹਰੀਗੜ੍ਹ ਸਮੇਤ ਹੋਰ ਆਗੂ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All