ਰਵੇਲ ਸਿੰਘ ਭਿੰਡਰ
ਪਟਿਆਲਾ, 18 ਸਤੰਬਰ
ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਸੱਦੇ ’ਤੇ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ, ਸੂਬਾ ਮੀਤ ਪ੍ਰਧਾਨ ਵਿਕਰਮ ਦੇਵ ਅਤੇ ਐੱਸਐੱਸਏ ਰਮਸਾ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੀਪ ਟੋਡਰਪੁਰ ਤੇ ਹਰਵਿੰਦਰ ਰੱਖੜਾ ਨੇ ਕਿਹਾ ਕਿ ਪੀਪੀਪੀ ਮੋਡ ਸਕੂਲ ਦੀਆਂ ਮੈਨੇਜਮੈਂਟਾਂ ਵੱਲੋਂ ਕੀਤੇ ਘਪਲਿਆਂ ਨੂੰ ਉਜਾਗਰ ਕਰਨ ਵਾਲੇ 9 ਅਧਿਆਪਕ ਆਗੂਆਂ ਦੀ ਬਰਖਾਸਤਗੀ, ਅੰਮ੍ਰਿਤਸਰ ਜ਼ਿਲ੍ਹੇ ਦੇ ਆਗੂਆਂ ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਅਵਸਥੀ ਸਮੇਤ ਪੰਜ ਆਗੂਆਂ ਦੀ ਮੁਅੱਤਲੀ, ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ ਅਤੇ ਸੁਖਵਿੰਦਰ ਸਿੰਘ ਚਾਹਲ ਨੂੰ ਚਾਰਜ਼ਸ਼ੀਟ ਕਰਨ, ਸੰਘਰਸ਼ਾਂ ਦੌਰਾਨ ਦਰਜ ਪੁਲੀਸ ਕੇਸਾਂ ਬਹਾਨੇ 8886 ਅਧਿਆਪਕਾਂ ਦੇ ਰੈਗੂਲਰ ਆਰਡਰ ਰੋਕਣ ਖ਼ਿਲਾਫ਼ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।
ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੱਦੇ ’ਤੇ ਸ਼ਹੀਦ ਨੰਦ ਸਿੰਘ ਚੌਕ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੂਬਾਈ ਸਕੱਤਰ ਜਸਵਿੰਦਰ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਰਾਜੇਸ਼ ਮੌਂਗਾ, ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਸਿਕੰਦਰ ਸਿੰਘ ਧਾਲੀਵਾਲ, ਬੀਐਡ ਫ਼ਰੰਟ ਪੰਜਾਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ, ਐੱਸਐੱਸਏ ਰਮਸਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸੁੱਖਵਿੰਦਰ ਸਿੰਘ ਫੂਲੇਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਗੁਰਜੀਤ ਜੱਸੀ, ਗੁਰਮੇਲ ਮਲਕਾਣਾ, ਅੰਗਰੇਜ਼ ਮੌੜ, ਸੁਨੀਲ ਕੁਮਾਰ ਤੇ ਨਰਿੰਦਰ ਸ਼ਰਮਾ ਹਾਜ਼ਰ ਸਨ।