ਲੋੜਵੰਦਾਂ ਲਈ ਬਣੇ ਸਿਹਤ ਕੇਂਦਰ ਦਾ ਉਦਘਾਟਨ
ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਬਣੀ ਸੰਸਥਾ ਵੱਲੋਂ ਅੱਜ ਇੱਥੇ ਸਿਹਤ ਕੇਂਦਰ ਡਾ. ਹਰਪਾਲ ਸਿੰਘ ਦੀ ਅਗਵਾਈ ਹੇਠ ਖੋਲ੍ਹਿਆ ਗਿਆ। ਇਸ ਦਾ ਉਦਘਾਟਨ ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਬੀਬੀ ਸਵਿੰਦਰ ਕੌਰ...
Advertisement
ਲੋੜਵੰਦਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਬਣੀ ਸੰਸਥਾ ਵੱਲੋਂ ਅੱਜ ਇੱਥੇ ਸਿਹਤ ਕੇਂਦਰ ਡਾ. ਹਰਪਾਲ ਸਿੰਘ ਦੀ ਅਗਵਾਈ ਹੇਠ ਖੋਲ੍ਹਿਆ ਗਿਆ। ਇਸ ਦਾ ਉਦਘਾਟਨ ਨਗਰ ਪੰਚਾਇਤ ਦੇਵੀਗੜ੍ਹ ਦੀ ਪ੍ਰਧਾਨ ਬੀਬੀ ਸਵਿੰਦਰ ਕੌਰ ਧੰਜੂ ਵੱਲੋਂ ਕੀਤਾ ਗਿਆ। ਇਸ ਸਿਹਤ ਕੇਂਦਰ ਦਾ ਨਾਂ ਦੇਵੀਗੜ੍ਹ ਸਿਹਤ ਕੇਂਦਰ ਰੱਖਿਆ ਗਿਆ। ਬੀਬੀ ਸਵਿੰਦਰ ਕੌਰ ਧੰਜੂ ਨੇ ਕਿਹਾ ਕਿ ਇਸ ਕੇਂਦਰ ਵਿੱਚ ਵਿਸ਼ੇਸ਼ ਤੌਰ ’ਤੇ ਔਰਤਾਂ ਦੇ ਗਾਇਨੀ ਨਾਲ ਸਬੰਧਤ ਰੋਗਾਂ ਦੇ ਇਲਾਜ ਮੁਫਤ ਕੀਤੇ ਜਾਣਗੇ। ਇਸ ਮੌਕੇ ਸਿਰਫ 20 ਰੁਪਏ ਦੀ ਪਰਚੀ ਬਣੇਗੀ। ਕੇਂਦਰ ਵਿੱਚ ਵੱਖ ਵੱਖ ਰੋਗਾਂ ਦੇ ਟੈਸਟ ਮੁਫਤ ਕੀਤੇ ਜਾਣਗੇ। ਕੁਝ ਜ਼ਰੂਰੀ ਇਲਾਜ ਮਰਦਾਂ ਦੇ ਵੀ ਕੀਤੇ ਜਾਣਗੇ। ਇਸ ਮੌਕੇ ਡਾ. ਹਰਪਾਲ ਸਿੰਘ, ਰਾਜਾ ਧੰਜੂ, ਮਾਸਟਰ ਸੰਤੋਖ ਸਿੰਘ, ਗਣੇਸ਼ੀ ਲਾਲ, ਬੂਟਾ ਸਿੰਘ ਐੱਮ ਸੀ ਮੌਜੂਦ ਸਨ।
Advertisement
Advertisement
×

