ਚੀਮਾ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ : The Tribune India

ਚੀਮਾ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਚੀਮਾ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਪਿੰਡ ਰੇਤਗੜ੍ਹ ਵਿੱਚ ਕਲੀਨਿਕ ਦਾ ਉਦਘਾਟਨ ਕਰਦੀ ਹੋਈ ਪਿਆਰੀ ਦੇਵੀ।

ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਗਸਤ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਨਾਲ ਵਿਧਾਇਕ ਅਜੀਤਪਾਲ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਪਟਿਆਲਾ ਦੇ ਭਾਸ਼ਾ ਭਵਨ ਤੇ ਪਿੰਡ ਝਿੱਲ ਵਿੱਚ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਆਪਣੀ ਇੱਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਕੀਤੇ ਹਰੇਕ ਵਾਅਦੇ ’ਤੇ ਕੰਮ ਕੀਤਾ ਜਾ ਰਿਹਾ ਹੈ, ਇਸ ਲੜੀ ਤਹਿਤ ਪਟਿਆਲਾ ਜ਼ਿਲ੍ਹੇ ’ਚ ਪੰਜ ਕਲੀਨਿਕਾਂ ਸਮੇਤ ਸੂਬੇ ’ਚ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੈ, ਪਰ ਗਿਣਤੀ ਵਧਾਈ ਜਾਵੇਗੀ। ਵਿੱਤ ਮੰਤਰੀ ਚੀਮਾ ਤੇ ਵਿਧਾਇਕ ਕੋਹਲੀ ਨੇ ਇੱਕ ਕਲੀਨਿਕ ’ਚ ਸਿਹਤ ਜਾਂਚ ਵੀ ਕਰਵਾਈ। ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ ਪੰਜ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹਿਰ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ 4 ਆਮ ਆਦਮੀ ਕਲੀਨਿਕ ਆਰੰਭ ਹੋ ਗਏ ਹਨ ਜਦਕਿ 7 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਸੂਬੇ ’ਚ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਡੀਸੀ ਜਤਿੰਦਰ ਜੋਰਵਾਲ, ਐੱਸਐੱਸਪੀ ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ, ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

ਰੇਤਗੜ੍ਹ ਵਿੱਚ ਬਿਰਧ ਮਹਿਲਾ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਸਮਾਣਾ (ਸੁਭਾਸ਼ ਚੰਦਰ): ਪਿੰਡ ਰੇਤਗੜ੍ਹ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਪਿੰਡ ਦੀ ਬਿਰਧ ਮਾਤਾ ਪਿਆਰੀ ਦੇਵੀ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਡਾ: ਰਾਜੂ ਧੀਰ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਡਾਕਟਰੀ ਅਮਲਾ ਤੇ ਦਵਾਈਆਂ ਦਾ ਪ੍ਰਬੰਧ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸਐੱਮਓ ਡਾ. ਸ਼ੈਲੀ ਜੇਤਲੀ, ਐੱਸਡੀਐੱਮ ਚਰਨਜੀਤ ਸਿੰਘ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਸੁਨੈਨਾ ਮਿੱਤਲ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ ਤੋਂ ਇਲਾਵਾ ਰੇਤਗੜ੍ਹ ਪਿੰਡ ਦੇ ਸਰਪੰਚ, ਪੰਚ ਤੇ ਸੈਂਕੜੇ ਲੋਕ ਹਾਜ਼ਰ ਸਨ।

ਵਿਧਾਇਕਾ ਭਰਾਜ ਵੱਲੋਂ ਭਵਾਨੀਗੜ੍ਹ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਵਿਧਾਇਕ ਨਰਿੰਦਰ ਭਰਾਜ ਨੇ ਆਜ਼ਾਦੀ ਦਿਵਸ ਮੌਕੇ ਇੱਥੇ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਅੱਜ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਸ ਦੀ ਲੜੀ ਵਜੋਂ ਹੀ ਇੱਥੇ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਇਨ੍ਹਾਂ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਮੁਫ਼ਤ ਟੈਸਟ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਮਿਲੇਗੀ। ਇਸ ਮੌਕੇ ਡਾ. ਮਹੇਸ਼ ਆਹੂਜਾ ਐੱਸਐੱਮਓ, ਡਾ. ਵਿਨੀਤ ਕੁਮਾਰ ਐੱਸਡੀਐੱਮ, ਮੋਹਿਤ ਅਗਰਵਾਲ ਡੀਐੱਸਪੀ ਤੇ ਵਿੱਕੀ ਬਾਜਵਾ ਹਾਜ਼ਰ ਸਨ।

ਵਿਧਾਇਕ ਬਾਜ਼ੀਗਰ ਵੱਲੋਂ ਘੱਗਾ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ

ਘੱਗਾ (ਸ਼ਾਹਬਾਜ ਸਿੰਘ): ਸੁਤੰਤਰਤਾ ਦਿਵਸ ਮੌਕੇ ਘੱਗਾ ਵਿੱਚ ਮੁਹੱਲਾ ਕਲੀਨਿਕ ਦਾ ਉਦਘਾਟਨ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਸ਼ੁਤਰਾਣਾ ਵਿੱਚ ਪੈਂਦੇ ਦੋਵੇਂ ਹਸਪਤਾਲਾਂ ਨੂੰ ਜਲਦੀ ਹੀ ਅਪਗ੍ਰੇਡ ਕੀਤਾ ਜਾਵੇਗਾ ਜਿਨ੍ਹਾਂ ’ਚ ਸਿਵਲ ਹਸਪਤਾਲ ਸ਼ੁਤਰਾਣਾ ਨੂੰ ਟਰੌਮਾ ਸੈਂਟਰ ਤੇ ਪਾਤੜਾਂ ਦੇ ਹਸਪਤਾਲ ’ਚ ਦਿਲ ਦੇ ਰੋਗਾਂ ਸਬੰਧੀ ਸਹੂਲਤਾਂ ਮਿਲਣਗੀਆਂ। ਇਸ ਮੌਕੇ ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਨਰੇਸ਼ ਬਾਂਸਲ, ਸੁਰਜੀਤ ਸਿੰਘ ਫ਼ੌਜੀ, ਕੁਲਦੀਪ ਥਿੰਦ, ਤੇਜੀ ਬੁਰੜ, ਮਦਨ ਲਾਲ ਪਾਤੜਾਂ ਤੇ ਗੁਰੀ ਘੱਗਾ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All