ਪੱਤਰ ਪ੍ਰੇਰਕ
ਰਾਜਪੁਰਾ, 18 ਦਸੰਬਰ
ਇੱਥੋਂ ਦੇ ਪਿੰਡ ਭੂਰੀਮਾਜਰਾ ਵਿੱਚ ਸਰਪੰਚ ਸੁਖਪ੍ਰੀਤ ਸਿੰਘ ਅਤੇ ਗੁਰਨਾਮ ਸਿੰਘ ਭੂਰੀਮਾਜਰਾ ਦੀ ਸਾਂਝੀ ਅਗਵਾਈ ਵਿੱਚ ਸਮਾਗਮ ਕਰਵਾਇਆ ਗਿਆ।
ਸਮਾਗਮ ਵਿੱਚ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਚੇਅਰਮੈਨ ਅੱਛਰ ਸਿੰਘ ਭੇਡਵਾਲ ਅਤੇ ਬਲਰਾਜ ਸਿੰਘ ਨੌਸ਼ਹਿਰਾ ਸਮੇਤ ਹੋਰਨਾਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪਿੰਡ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਅਤੇ ਸੀਵਰੇਜ ਪਾਈਪਲਾਈਨ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਨੇ ਪਿੰਡ ਭੂਰੀਮਾਜਰਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਛੇ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਜਲਾਲਪੁਰ ਨੇ ਭੂਰੀਮਾਜਰਾ ਦੀ 1 ਕਿੱਲਾ ਪੰਚਾਇਤੀ ਜ਼ਮੀਨ ਵਿੱਚ ਡੇਢ ਕਰੋੜ ਦੀ ਲਾਗਤ ਨਾਲ ਰਾਜਪੂਤ ਭਵਨ ਉਸਾਰਨ ਦਾ ਐਲਾਨ ਕੀਤਾ।
ਇਸ ਮੌਕੇ ਰਾਜਪੂਤ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਭੂਰੀਮਾਜਰਾ ਨੇ ਪਿੰਡ ਦੀ ਪੰਚਾਇਤ ਵੱਲੋਂ ਵਿਧਾਇਕ ਮਦਨ ਲਾ ਜਲਾਲਪੁਰ ਨੂੰ ਸਨਮਾਨਿਤ ਕੀਤਾ। ਸਮਾਰੋਹ ਵਿੱਚ ਅਸ਼ੋਕ ਕੁਮਾਰ, ਸਕੱਤਰ ਸਰਦੂਲ ਸਿੰਘ, ਸੁਖਦੇਵ ਸਿੰਘ ਘੱਗਰ ਸਰਾਏ ਅਤੇ ਹੋਰ ਮੌਜੂਦ ਸਨ।