ਢਕਾਨਸੂ ਮਾਜਰਾ ਦੇ ਸਕੂਲ ਦੀ ਇਮਾਰਤ ਦਾ ਉਦਘਾਟਨ
ਪਿੰਡ ਢਕਾਨਸੂ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਨੇ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਕੀਤਾ। ਇਹ ਇਮਾਰਤ ਕਾਰਜ ਸਾਂਝਾ...
Advertisement
ਪਿੰਡ ਢਕਾਨਸੂ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਨੇ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਕੀਤਾ। ਇਹ ਇਮਾਰਤ ਕਾਰਜ ਸਾਂਝਾ ਟਰੱਸਟ ਵੱਲੋਂ ਡਾ. ਸਾਧੂ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਆਰਕੀਟੈਕਟ ਰਣਜੀਤ ਸਿੰਘ ਨੇ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਸੱਤ ਲੱਖ ਰੁਪਏ ਦੀ ਲਾਗਤ ਨਾਲ ਬਣਾਈ ਹੈ। ਇਸ ਮੌਕੇ ਸਰਪੰਚ ਰੇਖਾ ਰਾਣੀ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਸੁਰਿੰਦਰ ਸਿੰਘ ਬੰਟੀ ਖ਼ਾਨਪੁਰ, ਸੁਖਜਿੰਦਰ ਸੁੱਖੀ ਦਲਿਤ ਨੇਤਾ ਤੇ ਕੀਰਤ ਸਿੰਘ ਸੇਹਰਾ ਆਦਿ ਹਾਜ਼ਰ ਸਨ।
Advertisement
Advertisement