ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਮਹਿੰਗਾਈ ਦਾ ਵਿਆਪਕ ਅਸਰ ਆਮ ਲੋਕਾਂ ’ਤੇ ਪੈ ਰਿਹਾ ਹੈ। ਇਕ ਨੰਬਰ ਵਾਰਡ ਵਿੱਚ ਆਪਣੀ ਪਤਨੀ ਸ਼ਬੀਨਾ ਅਰੋੜਾ ਨਾਲ ਵੋਟ ਪਾਉਣ ਮਗਰੋਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਤੇਲ ਮਹਿੰਗਾ ਕਰਨਾ ਲੋਕਾਂ ਦੀ ਜੇਬ ’ਤੇ ਸਿੱਧਾ ਬੋਝ ਪਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਰਾਨ-ਇਰਾਕ ਤੋਂ ਸਸਤਾ ਤੇਲ ਖਰੀਦਣ ਦੀ ਥਾਂ ਅਮਰੀਕਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਮਹਿੰਗਾ ਪੈਟਰੋਲ ਅਤੇ ਡੀਜ਼ਲ ਖਰੀਦਣਾ ਪੈ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਲੋਕ ਪੱਖੀ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਧਿਰਾਂ ਨੂੰ ਸਾਂਝਾ ਮੋਰਚਾ ਬਣਾਉਣਾ ਪਿਆ, ਜੋ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਭਰ ਵਿੱਚ ਮਿਉਂਸਿਪਲ ਚੋਣਾਂ ਅਮਨ-ਅਮਾਨ ਨਾਲ ਹੋ ਰਹੀਆਂ ਹਨ ਅਤੇ ਲੋਕ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦੀ ਵਰਤੋਂ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਕੁਝ ਵਿਰੋਧੀ ਧਿਰਾਂ ਦੇ ਸਮਰਥਕਾਂ ਨੇ ਵੀ ਕਿਹਾ ਕਿ ਵੋਟਾਂ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਪੈ ਰਹੀਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

