ਦੇਵੀਗੜ੍ਹ: ਇੱਥੇ ਡਾ. ਪ੍ਰਿੰਸ ਸੋਢੀ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਪ੍ਰਸ਼ਾਂਤ ਗੌਤਮ ਸੀਨੀਅਰ ਮੈਡੀਕਲ ਅਫਸਰ ਬਲਾਕ ਦੂਧਨਸਾਧਾਂ ਦੀ ਯੋਗ ਅਗਵਾਈ ਵਿੱਚ 6 ਤੋਂ 12 ਮਾਰਚ ਤੱਕ ਵਿਸ਼ਵ ਗਲੋਕੋਮਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੂਧਨਸਾਧਾਂ ਹਸਪਤਾਲ ਵਿੱਚ ਅੱਖਾਂ ਦੀ ਓਪੀਡੀ ਵਿੱਚ ਆਏ ਮਰੀਜ਼ਾਂ ਨੂੰ ਕਾਲਾ ਮੋਤੀਆ ਹੋਣ ਦੇ ਮੁੱਖ ਕਾਰਨਾਂ, ਇਲਾਜ ਅਤੇ ਲੱਛਣਾਂ ਦੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਗੌਤਮ ਨੇ ਅੱਖਾਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗੁਰਵਿੰਦਰ ਸਿੰਘ ਬੀਈਈ, ਹਰਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ