ਪਟਿਆਲਾ (ਖੇਤਰੀ ਪ੍ਰਤੀਨਿਧ); ਸਿਵਲ ਸਰਜਨ ਡਾ. ਰਾਜੂ ਧੀਰ ਨੇ ਅੱਜ ਰਾਜਪੁਰਾ ਕਲੋਨੀ ਪਟਿਆਲਾ ਵਿਚਲੀ ਡਿਸਪੈਂਸਰੀ ਅਤੇ ਧੀਰੂ ਕੀ ਮਾਜਰੀ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰਾਂ ਵਿੱਚ ਸਟਾਫ ਦੀ ਹਾਜ਼ਰੀ ਚੈਕ ਕਰਨ ਦੇ ਨਾਲ ਨਾਲ ਸਟਾਫ ਤੋਂ ਕੰਮਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਵੱਲੋਂ ਸਿਹਤ ਕੇਂਦਰ ਵਿੱਚ ਪਈਆਂ ਦਵਾਈਆਂ, ਦਵਾਈਆਂ ਦਾ ਸਟਾਕ ਰਿਕਾਰਡ ਅਤੇ ਦਵਾਈਆਂ ਦੀ ਮਿਆਦ ਪੁੱਗਣ ਸਬੰਧੀ ਵੀ ਜਾਂਚ ਕੀਤੀ ਗਈ। ਸਿਵਲ ਸਰਜਨ ਨੇ ਸੰਸਥਾ ਦੇ ਮੈਡੀਕਲ ਅਫਸਰ ਨੂੰ ਕੇਂਦਰ ਵਿੱਚ ਆਉਣ ਵਾਲੇ ਮਰੀਜ਼ਾਂ ਲਈ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨੇ ਸਿਹਤ ਕੇਂਦਰਾ ਵਿੱਚ ਜਰਨਲ ਦਵਾਈਆਂ ਅਤੇ ਐਮਰਜੈਂਸੀ ਦਵਾਈਆਂ ਦੀ ਕਿੱਟ ਦੀ ਪੂਰਤੀ ਨੂੰ ਯਕੀਨੀ ਬਣਾਓਣ ’ਤੇ ਵੀ ਜ਼ੋਰ ਦਿੱਤਾ ਅਤੇ ਸਿਹਤ ਕੇਂਦਰ ਦੀ ਸਾਫ਼ ਸਫ਼ਾਈ ਤੋਂ ਇਲਾਵਾ ਲੋਕਾਂ ਲੋਕਾਂ ਨੂੰ ਸਿਹਤ ਵਿਭਾਗ ਦੇ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ।