ਜੁਲਾਹਖੇੜੀ ’ਚ ਸਿਹਤ ਬੀਮਾ ਕਾਰਡ ਕੈਂਪ ਦਾ ਨਿਰੀਖਣ
ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਜੁਲਾਹਖੇੜੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਜਾਇਜ਼ਾ...
ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਜੁਲਾਹਖੇੜੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਜਾਇਜ਼ਾ ਲਿਆ।
ਸ੍ਰੀ ਹਡਾਣਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦੀ ਪਹਿਲੀ ਅਤੇ ਸਭ ਤੋਂ ਵੱਡੀ ਤਰਜੀਹ ਲੋਕਾਂ ਨੂੰ ਬਿਹਤਰ, ਸਸਤੀ ਅਤੇ ਸੁਲਭ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਸਿਹਤ ਬੀਮਾ ਕਾਰਡ ਨਾਲ ਲੋਕ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਮੁਫ਼ਤ ਦਾ ਇਲਾਜ ਕਰਵਾ ਸਕਣਗੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਇਆ ਜਾਵੇ। ਇਸ ਮੌਕੇ ਗੁਰਮੇਲ ਸਿੰਘ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਗੁਰਮੀਤ ਸਿੰਘ ਸਰਪੰਚ, ਗੋਪੀ ਸਰਪੰਚ ਰਾਜਗੜ੍ਹ, ਰਾਜਾ ਧੰਜੂ, ਗੁਰਤੇਜ ਬਾਜਵਾ, ਹਰਪ੍ਰੀਤ ਘੁਮਾਣ ਤੇ ਸੁਰਿੰਦਰ ਸਿੰਘ ਸ਼ਿੰਦਾ (ਤਿੰਨੋਂ ਬਲਾਕ ਪ੍ਰਧਾਨ), ਅਮਰ ਸੰਘੇੜਾ ਪ੍ਰਧਾਨ ਯੂਥ ਵਿੰਗ, ਸਿਮਰਜੀਤ ਸਿੰਘ ਸੋਹਲ ਆਦਿ ਮੌਜੂਦ ਸਨ

