ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 19 ਅਕਤੂਬਰ
ਭਾਜਪਾ ਤੇ ਕਾਂਗਰਸ ਵੱਲੋਂ ਸੀਮਾ ਸੁਰੱਖਿਆ ਬਲ ਨੂੰ ਵੱਧ ਅਧਿਕਾਰ ਦੇ ਕੇ ਪੰਜਾਬ ‘ਤੇ ਕਬਜ਼ਾ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਕਾਮਯਾਬ ਨਹੀਂ ਹੋਣ ਦੇਵੇਗਾ। ਇਹ ਗੱਲ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਨੇੜਲੇ ਪਿੰਡ ਨੌਧਰਾਣੀ ਵਿਖੇ ਦਲ ਨੂੰ ਮਜ਼ਬੂਤ ਕਰਨ ਲਈ ਦਲ ਦੇ ਮਾਲੇਰਕੋਟਲਾ ਦਿਹਾਤੀ ਦੇ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ ਵੱਲੋਂ ਪਾਰਟੀ ਕਾਰਕੁਨਾਂ ਦੀ ਰੱਖੀ ਬੈਠਕ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜਾਂ ਨੂੰ ਵੱਧ ਅਧਿਕਾਰ ਦੇਣ ਦਾ ਮੁਦੱਈ ਹੈ। ਰਾਜਾਂ ਨੂੰ ਵੱਧ ਅਧਿਕਾਰ ਦਿੱਤੇ ਬਗ਼ੈਰ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਨ੍ਹਾਂ ਪਾਰਟੀਆਂ ਦੀਆਂ ਨੀਤੀਆਂ ਦੇਸ਼ ਦੇ ਸੰਘੀ ਢਾਚੇ ਦੇ ਖ਼ਿਲਾਫ਼ ਹਨ।