ਪੁਰਾਣੇ ਵਰਕ ਆਰਡਰ ਰੱਦ ਕਰਨ ਦੇ ਨਿਰਦੇਸ਼
ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋ ਰਹੀ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਮੇਅਰ ਕੁੰਦਨ ਗੋਗੀਆ ਨੇ ਦਸੰਬਰ 2024 ਤੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਵਰਕ ਆਰਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਕੰਮਾਂ ’ਚ...
Advertisement
ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋ ਰਹੀ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਮੇਅਰ ਕੁੰਦਨ ਗੋਗੀਆ ਨੇ ਦਸੰਬਰ 2024 ਤੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਵਰਕ ਆਰਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਕੰਮਾਂ ’ਚ ਦੇਰੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਆਉਣ ਦੀ ਕਵਾਇਦ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਵਲ ਕੰਮਾਂ ਲਈ ਦਸੰਬਰ 2024 ਤੋਂ ਪਹਿਲਾਂ ਜਾਰੀ ਕੀਤੇ ਗਏ ਵਰਕ ਆਰਡਰਾਂ ਤਹਿਤ ਅਜੇ ਤੱਕ ਵੀ ਕੰਮ ਸ਼ੁਰੂ ਨਹੀਂ ਹੋਏ। ਮੇਅਰ ਗੋਗੀਆ ਨੇ ਇੰਜਨੀਅਰਿੰਗ ਸ਼ਾਖਾ ਦੇ ਮੁਖੀਆਂ ਨੂੰ ਵੀ ਅਜਿਹੇ ਸਾਰੇ ਵਰਕ ਆਰਡਰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ।
Advertisement
Advertisement