ਪਟਿਆਲਾ: ਸਿਵਲ ਸਰਜਨ ਡਾ. ਰਾਜੂ ਧੀਰ ਦੀ ਅਗਵਾਈ ਹੇਠ ਈ-ਸੇਵਾ ਪ੍ਰਾਜੈਕਟ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਮਿਉਂਸਪਲ ਕਾਰਪੋਰਸ਼ਨਾਂ ਦੇ ਕਾਰਜ ਸਾਧਕ ਅਫ਼ਸਰਾਂ, ਰਾਜਿੰਦਰਾ ਹਸਪਤਾਲ ਅਤੇ ਨਗਰ ਨਿਗਮ ਕੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ ਨੇ ਸਾਰੇ ਅਧਿਕਾਰੀਆਂ ਨੂੰ ਈ-ਸੇਵਾ ਪ੍ਰਾਜੈਕਟ ਤਹਿਤ ਨਾਗਰਿਕਾਂ ਨੂੰ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਲੰਬਿਤ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। -ਖੇਤਰੀ ਪ੍ਰਤੀਨਿਧ