ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਨਿਰਦੇਸ਼
ਪੱਤਰ ਪ੍ਰੇਰਕ ਪਟਿਆਲਾ, 13 ਜੁਲਾਈ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਤੇ ਏਡੀਸੀ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ...
Advertisement
ਪੱਤਰ ਪ੍ਰੇਰਕ
ਪਟਿਆਲਾ, 13 ਜੁਲਾਈ
Advertisement
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਤੇ ਏਡੀਸੀ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁੱਟਪਾਥਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਵੱਲੋਂ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਬਾਹਰ ਸੜਕਾਂ ’ਤੇ ਆਪਣੇ ਅਣਅਧਿਕਾਰਤ ਮਸ਼ਹੂਰੀ ਬੋਰਡ ਫਲੈਕਸਾਂ ਤੇ ਸਾਈਨ ਬੋਰਡ ਲਗਾ ਕੇ ਆਵਾਜਾਈ ਵਿੱਚ ਵਿਘਨ ਪਾਇਆ ਜਾ ਰਿਹਾ ਹੈ। ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਵਧਾ ਕੇ ਬਾਹਰ ਰੱਖਿਆ ਜਾਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਗਰ ਨਿਗਮ ਵੱਲੋਂ ਨਿਰਧਾਰਤ ਕੀਤੀਆਂ ਥਾਵਾਂ ਜਾਂ ਵੈਂਡਰ ਹਾਕਿੰਗ ਜ਼ੋਨ ਤੋਂ ਇਲਾਵਾ ਨਾਜਾਇਜ਼ ਤੌਰ ’ਤੇ ਸੜਕਾਂ ਦੇ ਨਾਲ-ਨਾਲ ਫੁੱਟਪਾਥਾਂ ‘ਤੇ ਅਣ-ਅਧਿਕਾਰਤ ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ।
Advertisement