ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਆਂਢੀ ਸੂਬਿਆਂ ਦੇ ਝੋਨੇ ਦੀ ਵਿਕਰੀ ਰੋਕਣ ਦੇ ਨਿਰਦੇਸ਼

ਪਟਿਆਲਾ ਜ਼ਿਲ੍ਹੇ ’ਚ ਝੋਨੇ ਦਾ ਸੀਜ਼ਨ ਜ਼ੋਰਾਂ ’ਤੇ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 6.4 ਲੱਖ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਜਿਸ ’ਚੋਂ 5.6 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਸਬੰਧੀ ਕਿਸਾਨਾਂ ਨੂੰ...
Advertisement

ਪਟਿਆਲਾ ਜ਼ਿਲ੍ਹੇ ’ਚ ਝੋਨੇ ਦਾ ਸੀਜ਼ਨ ਜ਼ੋਰਾਂ ’ਤੇ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 6.4 ਲੱਖ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਜਿਸ ’ਚੋਂ 5.6 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਸਬੰਧੀ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1240 ਕਰੋੜ ਅਦਾਇਗੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਖਰੀਦ ਸਬੰਧੀ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਕੀਮਤ ’ਤੇ ਝੋਨਾ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ ’ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨਾ ਮਿਲਣ ’ਤੇ ਟਰੱਕ ਜਾਂ ਗੁਦਾਮ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਤਰਕ ਸੀ ਕਿ ਪਟਿਆਲਾ ਜ਼ਿਲ੍ਹੇ ਦੀਆਂ ਗੁਆਂਢੀ ਰਾਜਾਂ ਨਾਲ ਲੱਗਦੀਆਂ ਹੱਦਾਂ ਰਾਹੀਂ ਝੋਨੇ ਦੀ ਆਮਦ ਪ੍ਰਤੀ ਦਿਨ ਰਾਤ ਚੌਕਸੀ ਰੱਖਣ ਦੀ ਤਾਕੀਦ ਵੀ ਕੀਤੀ ਅਤੇ ਆਖਿਆ ਕਿ ਹੱਦਾਂ ’ਤੇ ਲਗਾਏ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ ਨਾ ਕਰ ਸਕੇ। ਇਸ ਲਈ ਸਾਰੇ ਨਾਕਿਆਂ ’ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿੱਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਵੇਰਵਾ ਲਿਖਣ ’ਚ ਕੋਈ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਏ ਡੀ ਸੀ ਨਵਰੀਤ ਕੌਰ ਸੇਖੋਂ, ਡੀ ਟੀ ਓ ਬਬਨਦੀਪ ਵਾਲੀਆ, ਡੀ ਐੱਫ ਐੱਸ ਸੀ ਰਵਿੰਦਰ ਕੌਰ ਸਮੇਤ ਖਰੀਦ ਏਜੰਸੀਆਂ ਦੇ ਨੁਮਾਇਦਿਆਂ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਅਧਿਕਾਰੀਆਂ ਦੀ ਇਸ ਟੀਮ ਨੇ ਪਟਿਆਲਾ ਸਮੇਤ ਹੋਰ ਇਲਾਕੇ ਦੀਆਂ ਮੰਡੀਆਂ ਦਾ ਦੌਰਾ ਵੀ ਕੀਤਾ।

Advertisement
Advertisement
Show comments