‘ਵਾਤਾਵਰਨ ਸੰਕਟ ਤੇ ਟਿਕਾਊ ਪ੍ਰਬੰਧਨ’ ਵਿਸ਼ੇ ’ਤੇ ਕੌਮਾਂਤਰੀ ਕਾਨਫਰੰਸ
ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਨ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ 450 ਪ੍ਰਤੀਭਾਗੀਆਂ ਨੇ...
ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਨ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ 450 ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਉਦਘਾਟਨੀ ਭਾਸ਼ਣ ’ਚ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਵੱਡੀ ਚੁਣੌਤੀ ਬਣ ਚੁੱਕੇ ਵਾਤਾਵਰਨ ਸੰਕਟ ਦਾ ਹੱਲ ਕੇਵਲ ਸਰਕਾਰੀ ਨੀਤੀਆਂ ਨਾਲ ਨਹੀਂ, ਸਗੋਂ ਸਮੂਹਿਕ ਮਨੁੱਖੀ ਯਤਨਾਂ ਅਤੇ ਵਿਗਿਆਨਕ ਪਹਿਲਕਦਮੀਆਂ ਨਾਲ ਹੀ ਸੰਭਵ ਹੈ। ਵਿਕਾਸ ਅਜਿਹਾ ਹੋਣਾ ਚਾਹੀਦਾ ਹੈ ਜੋ ਕੁਦਰਤੀ ਸਰੋਤਾਂ ਨੂੰ ਖ਼ਤਮ ਨਾ ਕਰੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
ਮਾਲਟਾ ਦੀ ਵਿਗਿਆਨੀ ਗੈਬਰੀਏਲਾ ਬੋਰਡਾ ਨੇ ਜਲਵਾਯੂ ਪਰਿਵਰਤਨ ਨਾਲ ਲੜਨ ਲਈ ਪੱਛਮੀ ਦੇਸ਼ਾਂ ਦੁਆਰਾ ਦਿੱਤੀ ਜਾਂਦੀ ਵਿੱਤੀ ਸਹਾਇਤਾ ਅਤੇ ਭਾਰਤ ਵਿੱਚ ਇਸ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਰਸਿਕ ਰਵਿੰਦਰਾ (ਗੋਆ) ਨੇ ਅੰਟਾਰਕਟਿਕਾ ਮੁਹਿੰਮਾਂ ਬਾਰੇ ਦੱਸਿਆ। ਪ੍ਰੋ. ਅਮਿਤ ਧੀਰ (ਥਾਪਰ ਇੰਸਟੀਚਿਊਟ), ਡਾ. ਜਸਪ੍ਰੀਤ ਸਿੰਘ ਧਾਊ (ਅਮਰੀਕਾ) ਅਤੇ ਪ੍ਰੋ. ਮੇਵਾ ਸਿੰਘ (ਮੈਸੂਰ) ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਕਾਨਫ਼ਰੰਸ ਕਨਵੀਨਰ ਡਾ. ਉਂਕਾਰ ਸਿੰਘ ਬੜੈਚ ਨੇ ਅਤੇ ’ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਡਾਇਰੈਕਟਰ ਪ੍ਰੋ. ਹਿਮੇਂਦਰ ਭਾਰਤੀ ਦਾ ਕਹਿਣਾ ਸੀ ਕਿ ਵਾਤਾਵਰਨ ਸੰਕਟ ਮਨੁੱਖ ਦੁਆਰਾ ਪੈਦਾ ਕੀਤਾ ਗਿਆ ਹੈ, ਜਦਕਿ ਕੁਦਰਤ ਆਪਣੇ ਆਪ ਵਿੱਚ ਟਿਕਾਊ ਹੈ। ਮਨੁੱਖ ਨੂੰ ਸਥਿਤੀ ਦੀ ਗੰਭੀਰਤਾ ਸਮਝਦਿਆਂ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ। ਦੂਜੇ ਦਿਨ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਐੱਸ ਡੀ ਐਮ ਹਰਜੋਤ ਕੌਰ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੇਪਰ ਪੜ੍ਹਨ, ਪੋਸਟਰ ਮੇਕਿੰਗ ਤੇ ਫੋਟੋਗ੍ਰਾਫੀ ਮੁਕਾਬਲੇ ਵੀ ਕਰਵਾਏ ਗਏ।

