ਭਾਸ਼ਾ ਵਿਭਾਗ ਵੱਲੋਂ ਸਤੀਸ਼ ਵਰਮਾ ਨਾਲ ਰੂਬਰੂ
ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਹਿੱਤ ਚਲਾਈ ਗਈ ਮੁਹਿੰਮ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੋ. ਸਤੀਸ਼ ਕੁਮਾਰ ਵਰਮਾ ਨਾਲ ਰੂਬਰੂ ਸਮਾਗਮ...
ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਹਿੱਤ ਚਲਾਈ ਗਈ ਮੁਹਿੰਮ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੋ. ਸਤੀਸ਼ ਕੁਮਾਰ ਵਰਮਾ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਆਪਣੇ ਜੀਵਨ ’ਚ ਪੁਸਤਕ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਸਾਹਿਤਕ ਤੇ ਸਮਾਜਿਕ ਬਾਤਾਂ ਪਾਈਆਂ। ਇਸ ਤੋਂ ਪਹਿਲਾਂ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਤੰਬਰ ਮਹੀਨੇ ’ਚ ਪੜ੍ਹੀਆਂ ਪੁਸਤਕਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਡਾਇਰੈਕਟਰ ਜ਼ਫ਼ਰ ਨੇ ਪ੍ਰੋ. ਸਤੀਸ਼ ਕੁਮਾਰ ਵਰਮਾ ਦਾ ਸਵਾਗਤ ਕਰਦਿਆਂ ਉਨਾਂ ਦੀ ਸ਼ਖ਼ਸੀਅਤ, ਸਾਹਿਤਕ ਅਤੇ ਸੱਭਿਆਚਾਰਕ ਖੇਤਰ ਦੀਆਂ ਸਰਗਰਮੀਆਂ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰੋ. ਵਰਮਾ ਨੇ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਕਿਤਾਬਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਸੁਰਿੰਦਰ ਕੌਰ ਤੇ ਜਸਪ੍ਰੀਤ ਕੌਰ ਹਾਜ਼ਰ ਸਨ।