ਰਾਜਪੁਰਾ: ਇੱਥੋਂ ਦੇ ਟਰੈਫਿਕ ਪੁਲੀਸ ਦੇ ਇੰਚਾਰਜ ਗੁਰਬਚਨ ਸਿੰਘ, ਸਹਾਇਕ ਥਾਣੇਦਾਰ ਰਜਿੰਦਰ ਸਿੰਘ ਅਤੇ ਗੁਰਸ਼ਰਨ ਸਿੰਘ ਅਗਵਾਈ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਸੜਕੀ ਨਿਯਮਾਂ ਦੀ ਉਲੰਘਣਾ ਕਰ ਕੇ ਨੋ ਪਾਰਕਿੰਗ ਜ਼ੋਨ ਵਿੱਚ ਵਾਹਨ ਖੜ੍ਹੇ ਕਰਨ ਵਾਲੇ ਇੱਕ ਦਰਜਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਗੁਰਬਚਨ ਸਿੰਘ ਨੇ ਦੱਸਿਆ ਕਿ ਕੌਮੀ ਮਾਰਗ ’ਤੇ ਕਾਕਾ ਢਾਬਾ ਅਤੇ ਸਿਮਰਨ ਢਾਬੇ ਦੇ ਸਾਹਮਣੇ ਹਾਈਵੇਅ ’ਤੇ ਨੋ ਪਾਰਕਿੰਗ ਜ਼ੋਨ ਵਿੱਚ ਸੜਕ ਕਿਨਾਰੇ ਟਰੱਕ ਖੜ੍ਹੇ ਕਰਨ ਵਾਲੇ ਅੱਠ, ਦੋ ਬੁਲੇਟ ਮੋਟਰਸਾਈਕਲਾਂ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ ਦੋ ਵਾਹਨਾਂ ਸਣੇ ਇੱਕ ਦਰਜਨ ਵਾਹਨਾਂ ਦੇ ਚਲਾਨ ਕੱਟੇ ਅਤੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ। -ਪੱਤਰ ਪ੍ਰੇਰਕ