ਪੱਤਰ ਪ੍ਰੇਰਕ
ਪਾਤੜਾਂ, 13 ਮਈ
ਟਰੈਫਿਕ ਪੁਲੀਸ ਪਾਤੜਾਂ ਵੱਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਟਰੈਫਿਕ ਪੁਲੀਸ ਵੱਲੋਂ ਥਾਂ-ਥਾਂ ’ਤੇ ਨਾਕੇਬੰਦੀ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਅਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਚਲਾਨ ਕੱਟੇ ਗਏ। ਪੁਲੀਸ ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨੀ ਬੇਹੱਦ ਲਾਜ਼ਮੀ ਹੈ। ਉਨ੍ਹਾਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।