ਗੁਰਪ੍ਰੀਤ ਸਿੰਘ
ਘਨੌਰ, 10 ਫਰਵਰੀ
ਪਿੰਡ ਚੱਪੜ ਵਿੱਚ ਜਗਦੀਪ ਸਿੰਘ ਡਿੰਪਲ ਅਤੇ ਸਰਪੰਚ ਮਨਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਆਟਾ ਦਾਲ ਸਕੀਮ ਦੇ 454 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਤਕਸੀਮ ਕੀਤੇ। ਇਸ ਮੌਕੇ ਜਲਾਲਪੁਰ ਨੇ ਆਖਿਆ ਕਿ ਰਾਜ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣਨ ਉਪਰੰਤ ਰਾਜ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਸਰਕਾਰੀ ਸਕੀਮਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੀਮਾਂ ਦਾ ਲਾਭ ਕੇਵਲ ਆਪਣੇ ਚਹੇਤਿਆਂ ਨੂੰ ਦਿੱਤਾ, ਜਦੋਂ ਕਿ ਬਹੁਤੇ ਲੋੜਵੰਦ ਲੋਕ ਸਰਕਾਰੀ ਸਕੀਮਾਂ ਦੇ ਲਾਭ ਨੂੰ ਤਰਸਦੇ ਰਹੇ। ਇਸ ਮੌਕੇ ਮਾਰਕੀਟ ਕਮੇਟੀ ਘਨੌਰ ਦੇ ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਨੰਬਰਦਾਰ ਜਗਪਾਲ ਸਿੰਘ, ਹਰਮਿੰਦਰ ਸਿੰਘ ਅਤੇ ਜਸਵੀਰ ਸਿੰਘ ਭੱਟਮਾਜਰਾ ਸਮੇਤ ਹੋਰ ਮੌਜੂਦ ਸਨ।