ਪੱਤਰ ਪ੍ਰੇਰਕ
ਘਨੌਰ, 25 ਅਕਤੂਬਰ
ਇਥੋਂ ਨੇੜਲੇ ਪਿੰਡ ਨੌਸ਼ਹਿਰਾ ਵਿੱਚ ਕਰਮਜੀਤ ਸਿੰਘ ਯੂ.ਐਸ.ਏ, ਪ੍ਰਧਾਨ ਗੁਰਜੰਟ ਸਿੰਘ ਅਤੇ ਬਲਰਾਜ ਸਿੰਘ ਦੀ ਸਾਂਝੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਮੰਤਰੀ ਅਰੂਣ ਚੌਧਰੀ ਦੇ ਪਤੀ ਅਸ਼ੋਕ ਚੌਧਰੀ ਅਤੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਜੰਝ ਘਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਲਾਲਪੁਰ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 2 ਲੱਖ ਅਤੇ ਸੰਤਬਾਂਕਾ ਸਿੰਘ ਯੁਵਕ ਸੇਵਾਵਾਂ ਕਲੱਬ ਨੂੰ 1 ਲੱਖ 25 ਹਜ਼ਾਰ ਰੁਪਏ ਦੇ ਚੈੱਕ ਭੇਟ ਕੀਤੇ।