ਘਨੌਰ: ਜ਼ਿਲ੍ਹਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਜੋਲੀ ਜਲਾਲਪੁਰ ਵੱਲੋਂ ਹਲਕਾ ਘਨੌਰ ਦੇ ਪਿੰਡ ਖੇੜੀ ਗੰਡਿਆਂ ਅਤੇ ਭੇਡਵਾਲ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅੱਛਰ ਸਿੰਘ ਭੇਡਵਾਲ, ਜ਼ੈਲਦਾਰ ਬਲਵੀਰ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਹਰਬਿਲਾਸ ਆਦਿ ਹਾਜ਼ਰ ਸਨ। ਪਿੰਡ ਖੇੜੀ ਗੰਡਿਆਂ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਗਗਨਦੀਪ ਸਿੰਘ ਜੋਲੀ ਜਲਾਲਪੁਰ ਨੇ ਆਖਿਆ ਕਿ ਖੇੜੀ ਗੰਡਿਆਂ ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪ ਲਾਈਨ ਪੁਆਈ ਜਾ ਰਹੀ ਹੈ ਜਦੋਂ ਕਿ ਪਿੰਡ ਭੇਡਵਾਲ ਵਿੱਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ 640 ਮੀਟਰ ਲੰਮੀ ਸੜਕ ਦਾ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਿਕਾਸ ਪੱਖੋਂ ਪੱਛੜੇ ਹਲਕਾ ਘਨੌਰ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਸਕੇ। ਜਲਾਲਪੁਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਸਿਆਸੀ ਵੱਖਰੇਵੇਂ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ, ਲੋੜ ਪੈਣ ’ਤੇ ਸਬੰਧਤ ਅਧਿਕਾਰੀਆਂ ਦਾ ਸਹਿਯੋਗ ਲਿਆ ਜਾਵੇ। -ਪੱਤਰ ਪ੍ਰੇਰਕ