ਪੱਤਰ ਪ੍ਰੇਰਕ
ਦੇਵੀਗੜ੍ਹ, 18 ਅਗਸਤ
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ ਨੂੰ ਮੁੱਖ ਰੱਖਦਿਆਂ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ਵਿੱਚ ਪ੍ਰੈਪਰੇਟਰੀ ਵਿੰਗ ਦੇ ਬੱਚੇ ਬਹੁਤ ਹੀ ਸੋਹਣੇ ਰਾਧਾ-ਕ੍ਰਿਸ਼ਨ ਦੇ ਪਹਿਰਾਵੇ ਵਿੱਚ ਸਕੂਲ ਆਏ। ਬੱਚਿਆਂ ਵੱਲੋਂ ਮਟਕੀ ਤੋੜਨ ਦੀ ਰਸਮ ਵੀ ਨਿਭਾਈ ਗਈ ਅਤੇ ਸ੍ਰੀ ਕ੍ਰਿਸ਼ਨ ਬਚਪਨ ਦੀਆਂ ਲੀਲਾਵਾਂ ਨੂੰ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲਾਟੀ ਅਤੇ ਪ੍ਰਿੰਸੀਪਲ ਰੇਖਾ ਸ਼ਰਮਾ ਹਾਜ਼ਰ ਸਨ। ਇਸੇ ਦੌਰਾਨ ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਵਿੱਚ ਜਨਮ ਅਸ਼ਟਮੀ ਮਨਾਈ ਗਈ। ਮੁੱਖ ਅਧਿਆਪਕ ਨੀਲਮਾ ਦੀਕਸ਼ਿਤ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦਾ ਮਹੱਤਵ ਦੱਸਦਿਆਂ ਉਨ੍ਹਾਂ ਤੋਂ ਕੁਝ ਪ੍ਰਸ਼ਨ ਵੀ ਪੁੱਛੇ। ਜੇਤੂ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਸਾਰਿਆਂ ਨੇ ਇਨ੍ਹਾਂ ਝਾਕੀਆਂ ਦਾ ਆਨੰਦ ਮਾਣਿਆਂ। ਇਸੇ ਦੌਰਾਨ ਜੱਜ ਮਾਡਰਨ ਸੀਨੀਅਰ ਸਕੈਂਡਰੀ ਸਕੂਲ ਛੰਨਾ ਮੋੜ ਦੇਵੀਗੜ੍ਹ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ, ਪ੍ਰਿੰਸੀਪਲ ਨਵਤੇਜ ਸਿੰਘ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਪਾਤੜਾਂ (ਪੱਤਰ ਪ੍ਰੇਰਕ): ਇੱਥੇ ਡੀਏਵੀ ਪਬਲਿਕ ਸਕੂਲ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਰਵਿੰਦਰ ਨਾਥ ਟੈਗੋਰ ਹਾਊਸ ਦੀ ਸਰਪ੍ਰਸਤੀ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਕਾਰਜਕਾਰੀ ਮੁਖੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੇ ਕ੍ਰਿਸ਼ਨ , ਸੁਦਾਮਾ, ਦੇਵਕੀ ਅਤੇ ਮਾਤਾ ਯਸ਼ੋਧਾ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ ਤੇ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਤ ਰੰਗਾ-ਰੰਗ ਗੀਤ ਸੰਗੀਤ ਅਤੇ ਨਾਚ-ਗਾਣੇ ਪੇਸ਼ ਕੀਤੇ ਪ੍ਰੋਗਰਾਮ ਦੌਰਾਨ ਮਟਕੀ ਤੋੜਨ ਦੀ ਗਤੀਵਿਧੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ।