Janmashtami Festival: ਪਟਿਆਲਾ ਜ਼ਿਲ੍ਹੇ ਵਿੱਚ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ
ਇਥੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਰਵਾਇਤੀ ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਰਾਂ ਵਿੱਚ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਗਤਾਂ ਵੱਲੋਂ ਵੱਖ-ਵੱਖ ਬਾਜ਼ਾਰਾਂ ਵਿੱਚ ਸ਼ੋਭਾ ਯਾਤਰਾਵਾਂ ਤੇ ਝਾਕੀਆਂ ਕੱਢ ਕੇ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਸਿਧਾਂਤ...
ਪਟਿਆਲਾ ਵਿੱਚ ਸ਼ੁੱਕਰਵਾਰ ਨੂੰ ਰਾਧਾ-ਕ੍ਰਿਸ਼ਨ ਮੰਦਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਰਧਾਲੂ ਭਗਵਾਨ ਕ੍ਰਿਸ਼ਨ ਨੂੰ ਝੂਲਾ ਝੁਲਾਉਂਦੇ ਹੋਏ। -ਫੋਟੋ: ਰਾਜੇਸ਼ ਸੱਚਰ
Advertisement
ਇਥੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਰਵਾਇਤੀ ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਰਾਂ ਵਿੱਚ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਗਤਾਂ ਵੱਲੋਂ ਵੱਖ-ਵੱਖ ਬਾਜ਼ਾਰਾਂ ਵਿੱਚ ਸ਼ੋਭਾ ਯਾਤਰਾਵਾਂ ਤੇ ਝਾਕੀਆਂ ਕੱਢ ਕੇ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਸਿਧਾਂਤ ਨੂੰ ਲੋਕਾਂ ਅੱਗੇ ਰੱਖਿਆ ਗਿਆ। ਇਸ ਦੌਰਾਨ ਸ਼ਹਿਰ ਦੇ ਮੰਦਰਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰ ਕੇ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਸਮਰਪਿਤ ਪੂਜਾ ਅਰਚਨਾ ਕੀਤੀ| ਇਸ ਦੌਰਾਨ ਛੋਟੇ ਬੱਚਿਆਂ ਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਦੌਰਾਨ ਮੰਦਰਾਂ ਦੇ ਬਾਹਰ ਪੁਲੀਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਵੱਖ ਵੱਖ ਸਕੂਲਾਂ ਤੇ ਹੋਰ ਸੰਗਠਨਾਂ ਵੱਲੋਂ ਇਹ ਦਿਹਾੜਾ ਖੁਸ਼ੀ ਤੇ ਉਮੰਗ ਨਾਲ ਮਨਾਇਆ ਗਿਆ| ਕਿਸੇ ਅਣਸੁਖਾਵੀਂ ਘਟਨਾ ਦੇ ਇਤਿਹਾਤ ਵਜੋਂ ਪੁਲੀਸ ਕਾਫ਼ੀ ਮੁਸਤੈਦ ਦਿਖਾਈ ਦਿੱਤੀ।
Advertisement
Advertisement
×

