ਘਨੌਰ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੀਨੀਅਰ ਆਗੂ ਜਰਨੈਲ ਸਿੰਘ ਮੰਨੂ ਨੂੰ ਪਾਰਟੀ ਦਾ ਸੂਬਾਈ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮੰਨੂ ਅੰਨਾ ਹਜ਼ਾਰੇ ਅੰਦੋਲਨ ਤੋਂ ਲਗਾਤਾਰ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਉਹ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅਤੇ ਹਲਕਾ ਘਨੌਰ ਦੇ ਇੰਚਾਰਜ ਵਜੋਂ ਕਾਰਜਸ਼ੀਲ ਰਹੇ ਹਨ। ਇਸ ਨਿਯੁਕਤੀ ’ਤੇ ਜਰਨੈਲ ਸਿੰਘ ਮੰਨੂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹੋਰ ਵਧੇਰੇ ਜੀਅ ਜਾਨ ਨਾਲ ਕੰਮ ਕਰਨਗੇ। ਮੰਨੂ ਨੇ ਆਖਿਆ ਕਿ ਹੁਣ ਕਾਂਗਰਸ ਅਤੇ ਅਕਾਲੀ ਦਲ ਲੋਕਾਂ ਦੇ ਮਨਾਂ ਵਿੱਚੋਂ ਉਤਰ ਚੁੱਕੇ ਹਨ ਜਿਸ ਕਰਕੇ ਉਹ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਾਉਣ ਲਈ ਕਾਹਲੇ ਹਨ। -ਪੱਤਰ ਪ੍ਰੇਰਕ