ਖੇਤਰੀ ਪ੍ਰਤੀਨਿਧ
ਪਟਿਆਲਾ, 26 ਜੁਲਾਈ
ਕੁਝ ਮਹੀਨੇ ਪਹਿਲਾਂ ਹੀ ਭਗਵੰਤ ਸਿੰਘ ਭੰਗੂ ਦੀ ਥਾਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਲਾਏ ਗਏ ਸ੍ਰੀ ਨੱਥਾ ਸਿੰਘ ਨੂੰ ਬਦਲ ਦਿੱਤਾ ਹੈ ਤੇ ਉਨ੍ਹਾਂ ਦੀ ਥਾਂ ਇਥੇ ਜਰਨੈਲ ਸਿੰਘ ਨੂੰ ਮੈਨੇਜਰ ਵਜੋਂ ਤਾਇਨਾਤ ਕੀਤਾ ਗਿਆ ਹੈ। ਨਵੇਂ ਮੈਨੇਜਰ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਜਿਥੇ ਇਨ੍ਹਾਂ ਸ਼ਖ਼ਸੀਅਤਾਂ ਅਤੇ ਸਮੁੱਚੇ ਸਟਾਫ਼ ਨੇ ਨਵੇਂ ਆਏ ਮੈਨੇਜਰ ਦਾ ਸਵਾਗਤ ਕੀਤਾ, ਉਥੇ ਹੀ ਰਿਲੀਵ ਹੋਏ ਨੱਥਾ ਸਿੰਘ ਨੂੰ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਐਡੀਸ਼ਨਲ ਮੈਨੇਜਰ ਕਰਨੈਨ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ ਕੌਲੀ, ਸਾਬਕਾ ਮੈਨੇਜਰ ਕਰਮ ਸਿੰਘ, ਜੋਗਿੰਦਰ ਸਿੰਘ ਪੰਛੀ ਅਤੇ ਪਟਵਾਰੀ ਮਨਜੀਤ ਸਿੰਘ ਪਵਾਰ ਵੀ ਮੌਜੂਦ ਸਨ।