ਕੰਪਿਊਟਰ ਸਾਇੰਸ ਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਬਣੇ ਜਸਵਿੰਦਰ ਸਿੰਘ
ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਰਮਨ ਮੈਣੀ...
Advertisement
ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕੀਤੇ ਸੰਖੇਪ ਸਮਾਗਮ ਦੌਰਾਨ ਸਾਬਕਾ ਮੁਖੀ ਪ੍ਰੋ. ਹਿਮਾਂਸ਼ੂ ਅਗਰਵਾਲ, ਪ੍ਰੋ. ਲਖਵਿੰਦਰ ਕੌਰ, ਪ੍ਰੋ. ਰਮਨ ਮੈਣੀ ਅਤੇ ਡਾ. ਗੁਰਜੀਤ ਸਿੰਘ ਭੱਠਲ ਆਦਿ ਮੌਜੂਦ ਸਨ। ਜਾਣਕਾਰੀ ਅਨੁਸਾਰ ਪ੍ਰੋ. ਜਸਵਿੰਦਰ ਸਿੰਘ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਦੇ ਡਾਇਰੈਕਟਰ ਵਜੋਂ ਵੀ ਸੇਵਾ ਨਿਭਾਅ ਰਹੇ ਹਨ। ਡਾ. ਜਸਵਿੰਦਰ ਸਿੰਘ ਕੋਲ 23 ਸਾਲਾਂ ਦਾ ਅਧਿਆਪਨ ਅਤੇ ਖੋਜ ਦਾ ਤਜਰਬਾ ਹੈ। ਉਹ ਵੱਖ-ਵੱਖ ਯੂਨੀਵਰਸਿਟੀਆਂ ਦੇ ਬੋਰਡ ਆਫ਼ ਸਟੱਡੀਜ਼ ਦੇ ਮੈਂਬਰ ਰਹੇ ਹਨ। ਉਨ੍ਹਾਂ ਨੇ ਕਈ ਚੋਣ ਕਮੇਟੀਆਂ ਅਤੇ ਕਾਲਜ ਨਿਰੀਖਣ ਕਮੇਟੀਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਇਆ ਹੈ।
Advertisement
Advertisement
×