ਖੇਤਰੀ ਪ੍ਰਤੀਨਿਧ
ਪਟਿਆਲਾ, 10 ਸਤੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪਟਿਆਲਾ ਵੱਲੋਂ ਅੱਜ ਪਟਿਆਲਾ-ਸਮਾਣਾ ਰੋਡ ’ਤੇ ਸਥਿਤ ਟੌਲ ਪਲਾਜ਼ਾ ’ਤੇ ਇਕੱਠ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਅਤੇ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਮੌਜੂਦ ਸਥਿਤੀ ਬਾਰੇ ਇਲਾਕੇ ਦੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸੇ ਦੌਰਾਨ ਹੀ ਕਰਨਾਲ ਵਿੱਚ ਰੋਜ਼ਾਨਾ ਜਥੇ ਭੇਜਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰੋ. ਬਾਵਾ ਸਿੰਘ, ਮਾਸਟਰ ਸੁੱਚਾ ਸਿੰਘ, ਗੁਰਮੀਤ ਦਿੱਤੂਪੁਰ, ਅਵਤਾਰ ਕੌਰਜੀਵਾਲਾ, ਸੁਖਵਿੰਦਰ ਤੁੱਲੇਵਾਲ, ਨਿਰਮਲ ਲਚਕਾਣੀ, ਦੀਦਾਰ ਪਹਾੜਪੁਰ, ਟੇਕ ਸਿੰਘ ਅਸਰਪੁਰ ਸਮੇਤ ਹੋਰ ਕਈ ਆਗੂਆਂ ਨੇ ਵਿਚਾਰ ਪੇਸ਼ ਕੀਤੇ। ਇਸ ਮਗਰੋਂ ਗੁਰਮੀਤ ਦਿੱਤੂਪੁਰ ਦੀ ਅਗਵਾਈ ਵਿੱਚ ਕਾਫਲਾ ਕਰਨਾਲ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।