ਜੌੜਾਮਾਜਰਾ ਨੇ ਸ਼ੇਖੂਪੁਰ ਤੇ ਸ਼ੇਰਮਾਜਰਾ ਵਿੱਚ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਲਕੇ ਦੇ ਦੋ ਪਿੰਡਾਂ ਸ਼ੇਖੂਪੁਰ ਅਤੇ ਸ਼ੇਰਮਾਜਰਾ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿੱਚ ਸਵਾ...
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਲਕੇ ਦੇ ਦੋ ਪਿੰਡਾਂ ਸ਼ੇਖੂਪੁਰ ਅਤੇ ਸ਼ੇਰਮਾਜਰਾ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿੱਚ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਂਡ ’ਤੇ ਲਗਪੱਗ 35 ਲੱਖ ਰੁਪਏ ਖਰਚੇ ਜਾਣਗੇ, ਇਸੇ ਤਰ੍ਹਾਂ ਪਿੰਡ ਸ਼ੇਰਮਾਜਰਾ ਵਿੱਚ ਵੀ ਲਗਪੱਗ 3 ਏਕੜ ਵਿੱਚ ਲਗਪੱਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ।
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੁਜ਼ਗਾਰ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਵਿੱਚ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਪੀ ਏ ਗੁਰਦੇਵ ਟਿਵਾਣਾ, ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।

