ਝਿੰਜਰ ਵੱਲੋਂ ਹਲਕਾ ਘਨੌਰ ਦਾ ਦੌਰਾ
ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਘਨੌਰ ਹਲਕੇ ਵਿੱਚ ਜ਼ਿਆਦਾ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਲੋਕ ਖ਼ਾਸ ਕਰਕੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਨਰਕ...
Advertisement
ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਘਨੌਰ ਹਲਕੇ ਵਿੱਚ ਜ਼ਿਆਦਾ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਲੋਕ ਖ਼ਾਸ ਕਰਕੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਨਰਕ ਭਰੀ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਅੱਜ ਘਨੌਰ ਦਾ ਦੌਰਾ ਕਰਨ ਤੋਂ ਬਾਅਦ ਇੱਥੇ ਪੱਤਰਕਾਰਾਂ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਵਿਕਾਸ ਦੀ ਥਾਂ ’ਤੇ ਮਹਿਮਾਨਾਂ ਵਾਂਗ ਮੌਜਾਂ ਹੀ ਮਾਣੀਆਂ ਹਨ ਪਰ ਲੋਕ 2027 ਵਿਚ ਇਨ੍ਹਾਂ ਨੂੰ ਸਬਕ ਸਿਖਾਉਣਗੇ। ਝਿੰਜਰ ਨੇ ਦੱਸਿਆ ਕਿ ਇਲਾਕੇ ਦੀਆਂ ਗਲੀਆਂ ਟੁੱਟੀਆਂ ਹੋਈਆਂ ਹਨ, ਹਰ ਪਾਸੇ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਮੱਛਰਾਂ ਅਤੇ ਬਿਮਾਰੀਆਂ ਦਾ ਕਹਿਰ ਵੱਧ ਰਿਹਾ ਹੈ। ਲੋਕਾਂ ਦੇ ਘਰਾਂ ਵਿੱਚ ਬੱਚੇ ਬੁਖ਼ਾਰ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਕਰਾਹ ਰਹੇ ਹਨ, ਪਰ ਪੰਜਾਬ ਸਰਕਾਰ ਦੇ ਕੰਨ ਉੱਤੇ ਜੂੰ ਤੱਕ ਨਹੀਂ ਰੇਂਗ ਰਹੀ। ਉਨ੍ਹਾਂ ਕਿਹਾ ਕਿ ''ਪੰਜਾਬ ਸਰਕਾਰ ਅਤੇ ਇੱਥੋਂ ਦੇ ਮੌਜੂਦਾ ਵਿਧਾਇਕ ਨੇ ਘਨੌਰ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਨਾਲ ਪਟਿਆਲਾ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਗੁਰਜਿੰਦਰ ਸਿੰਘ ਕਬੂਲਪੁਰ, ਪਰਮਿੰਦਰ ਸਿੰਘ ਸਰਵਾਰਾ, ਗੁਰਜੰਟ ਸਿੰਘ ਮਹਿਦੂਦਾਂ, ਬਲਕਾਰ ਸਿੰਘ ਸੀਲ ਅਤੇ ਸੁਖਵਿੰਦਰ ਸਿੰਘ ਚਪੜ ਆਦਿ ਹਾਜ਼ਰ ਸਨ।
Advertisement
Advertisement